ਮਨੀਸ਼ ਸਿਸੋਦੀਆ ਸੇਖਵਾਂ ਗ੍ਰਹਿ ਵਿਖੇ ਪਹੁੰਚੇ, ਪਾਰਟੀ ਦੀ ਮਜ਼ਬੂਤੀ ਸਬੰਧੀ ਕੀਤੀਆਂ ਵਿਚਾਰਾਂ
ਕਾਦੀਆਂ, 16 ਸਤੰਬਰ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਉਪ ਪ੍ਰਧਾਨ ਪੰਜਾਬ ਦੇ ਗ੍ਰਹਿ ਵਿਖੇ ਪਹੁੰਚ ਕੇ ਸੇਖਵਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਬੀਬੀ ਅਮਰਜੀਤ ਕੌਰ ਸੇਖਵਾਂ ਵਲੋਂ ਮਨੀਸ਼ ਸਿਸੋਦੀਆ ਦਾ ਗ੍ਰਹਿ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ।
ਅਜੀਤ ਡੈਸਕ
17-09-2026