ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਹਿੰਦੀ ਦਿਵਸ ਸਪਤਾਹ ਦੀ ਸ਼ਾਨਦਾਰ ਸਮਾਪਤੀ
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਦਾ ਸ਼ਾਨਦਾਰ ਸਮਾਪਤੀ ਸਮਾਗਮ ਕਰਵਾਇਆ ਗਿਆ। ਸਮਾਪਤੀ ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਸਾਹਿਤਕ ਤੇ ਰਚਨਾਤਮਿਕ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਦਿਆਂ ਸਪੀਚ, ਕਵਿਤਾ ਅਤੇ ਸਲੋਕ ਦੋਹਾਂ ਮੁਕਾਬਲਾ ਮੂਕ ਮੁਹਾਵਰੇ ਨਾਟਕ ਪ੍ਰਤੀਯੋਗਤਾ ਕਰਵਾਏ ਗਏ।
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਦਾ ਸ਼ਾਨਦਾਰ ਸਮਾਪਤੀ ਸਮਾਗਮ ਕਰਵਾਇਆ ਗਿਆ। ਸਮਾਪਤੀ ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਸਾਹਿਤਕ ਤੇ ਰਚਨਾਤਮਿਕ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਦਿਆਂ ਸਪੀਚ, ਕਵਿਤਾ ਅਤੇ ਸਲੋਕ ਦੋਹਾਂ ਮੁਕਾਬਲਾ ਮੂਕ ਮੁਹਾਵਰੇ ਨਾਟਕ ਪ੍ਰਤੀਯੋਗਤਾ ਕਰਵਾਏ ਗਏ। ਸਪੀਚ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ, ਦੇਸ਼ ਦੀ ਏਕਤਾ, ਸੱਭਿਆਚਾਰਕ ਵਿਰਾਸਤ ਅਤੇ ਵਿਦਿਆਰਥੀ ਜੀਵਨ ਵਿਚ ਭਾਸ਼ਾ ਦੀ ਭੂਮਿਕਾ ਵਰਗੇ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਕਵਿਤਾ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਕਾਵਿਕ ਪ੍ਰਤਿਭਾ, ਉਚਾਰਨ, ਭਾਵ-ਅਭਿਵਿਅਕਤੀ ਅਤੇ ਮੰਚ ਸੰਚਾਲਨ ਦੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੇ ਤਕਨੀਕੀ ਗਿਆਨ ਅਤੇ ਰਚਨਾਤਮਿਕ ਸੋਚ ਨੂੰ ਪਰਖਿਆ ਗਿਆ। ਹਿੰਦੀ ਦਿਵਸ ਦੀਆਂ ਗਤੀਵਿਧੀਆਂ ਦਾ ਵਿਸ਼ੇਸ਼ ਆਕਰਸ਼ਣ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਕਬੀਰ ਅਤੇ ਰਹੀਮ ਦੇ ਦੋਹਿਆਂ ਦੀ ਪੇਸ਼ਕਾਰੀ ਰਹੀ। ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਹਿੰਦੀ ਦਿਵਸ ਮਨਾਉਣ ਦਾ ਉਦੇਸ਼ ਕੇਵਲ ਇਕ ਦਿਨ ਭਾਸ਼ਾ ਨੂੰ ਸਮਰਪਿਤ ਕਰਨਾ ਨਹੀਂ, ਬਲਕਿ ਵਿਦਿਆਰਥੀਆਂ ਨੂੰ ਆਪਣੀ ਭਾਸ਼ਾਈ ਤੇ ਸੱਭਿਆਚਾਰਕ ਵਿਰਾਸਤ ਨਾਲ ਨਿਰੰਤਰ ਜੋੜਨਾ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਭਾਗੀਦਾਰ ਦੀ ਕੋਸ਼ਿਸ਼ ਆਪਣੇ ਆਪ ਵਿਚ ਸ਼ਲਾਘਾਯੋਗ ਹੈ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।