ਚੇਅਰਮੈਨ ਜਸਬੀਰ ਸਿੰਘ ਕਠਿਆਲੀ ਵਲੋਂ ਆੜ੍ਹਤੀਆਂ ਨਾਲ ਅਹਿਮ ਮੀਟਿੰਗ
ਦੀਨਾਨਗਰ, 18 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਮਾਰਕੀਟ ਕਮੇਟੀ ਦਫ਼ਤਰ ਦੀਨਾਨਗਰ ਵਿਖੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਦੀ ਪ੍ਰਧਾਨਗੀ ਹੇਠ ਸਬਜ਼ੀ ਤੇ ਫ਼ਰੂਟ ਮੰਡੀ ਦੇ ਆੜ੍ਹਤੀਆਂ, ਦੁਕਾਨਦਾਰਾਂ ਤੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ’ਚ ਮੰਡੀ ਦੇ ਪ੍ਰਬੰਧਾਂ ਨੂੰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣਾ, ਮੌਜੂਦਾ ਖਾਮੀਆਂ ਨੂੰ ਦੂਰ ਕਰਨਾ ਤੇ ਮਾਰਕੀਟ ਕਮੇਟੀ ਦੀਨਾਨਗਰ ਦੀ ਆਮਦਨ ਵਿਚ ਵਾਧਾ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ ।
ਮ
ਮਾਰਕਿਟ ਕਮੇਟੀ ਦਫਤਰ ਵਿਖੇ ਸਬਜ਼ੀ ਮੰਡੀ ਦੇ ਆੜ੍ਹਤੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦੇ ਹੋਏ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਤੇ ਸਕੱਤਰ ਪਵਨ ਕੁਮਾਰ ਬਬੋਰੀਆ । ਤਸਵੀਰ: ਘੁੰਮਣ
19-09-2026
ਦੀਨਾਨਗਰ, 18 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਮਾਰਕੀਟ ਕਮੇਟੀ ਦਫ਼ਤਰ ਦੀਨਾਨਗਰ ਵਿਖੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਦੀ ਪ੍ਰਧਾਨਗੀ ਹੇਠ ਸਬਜ਼ੀ ਤੇ ਫ਼ਰੂਟ ਮੰਡੀ ਦੇ ਆੜ੍ਹਤੀਆਂ, ਦੁਕਾਨਦਾਰਾਂ ਤੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ’ਚ ਮੰਡੀ ਦੇ ਪ੍ਰਬੰਧਾਂ ਨੂੰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣਾ, ਮੌਜੂਦਾ ਖਾਮੀਆਂ ਨੂੰ ਦੂਰ ਕਰਨਾ ਤੇ ਮਾਰਕੀਟ ਕਮੇਟੀ ਦੀਨਾਨਗਰ ਦੀ ਆਮਦਨ ਵਿਚ ਵਾਧਾ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ । ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਪਵਨ ਕੁਮਾਰ ਬਬੋਰੀਆ ਤੇ ਕਮੇਟੀ ਦਾ ਸਮੂਹ ਸਟਾਫ ਵੀ ਮੌਜੂਦ ਰਿਹਾ । ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਕਾਰੋਬਾਰੀਆਂ ਨੂੰ ਹਰ ਸੰਭਵ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਮਾਰਕੀਟ ਕਮੇਟੀ ਦੀ ਆਮਦਨ ਵਧਾਉਣ ਦੇ ਮੁੱਦੇ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਮੇਟੀ ਦੀ ਆਮਦਨ ਸਿੱਧੇ ਤੌਰ ‘ਤੇ ਇਲਾਕੇ ਦੇ ਵਿਕਾਸ ਕਾਰਜਾਂ ਨਾਲ ਜੁੜੀ ਹੁੰਦੀ ਹੈ । ਉਨ੍ਹਾਂ ਸਮੂਹ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਅਨੁਸਾਰ ਬਣਦੀ ਫ਼ੀਸ ਅਤੇ ਟੈਕਸਾਂ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ । ਉਨ੍ਹਾਂ ਚਿਤਾਵਨੀ ਦਿੱਤੀ ਕਿ ਗੈਰ ਕਾਨੂੰਨੀ ਢੰਗ ਨਾਲ ਮੰਡੀ ਤੋਂ ਬਾਹਰ ਖ਼ਰੀਦ ਵੇਚ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਉਂਕਿ ਇਸ ਨਾਲ ਕਮੇਟੀ ਦੇ ਮਾਲੀਏ ਨੂੰ ਵੱਡਾ ਨੁਕਸਾਨ ਹੁੰਦਾ ਹੈ । ਮਾਰਕੀਟ ਕਮੇਟੀ ਦੇ ਸਕੱਤਰ ਪਵਨ ਕੁਮਾਰ ਬਬੋਰੀਆ ਨੇ ਵੀ ਕਾਰੋਬਾਰੀਆਂ ਨੂੰ ਸਰਕਾਰੀ ਨਿਯਮਾਂ ਤੇ ਫ਼ੀਸ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਦੇ ਨਾਲ ਹੀ ਚੇਅਰਮੈਨ ਨੇ ਆੜ੍ਹਤੀਆਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ’ਚ ਆਉਣ ਵਾਲੇ ਆਪਣੇ ਗਾਹਕਾਂ ਤੇ ਕਿਸਾਨਾਂ ਲਈ ਚੰਗੀਆਂ ਅਤੇ ਪਾਰਦਰਸ਼ੀ ਸੇਵਾਵਾਂ ਨੂੰ ਯਕੀਨੀ ਬਣਾਉਣ । ਸਬਜ਼ੀਆਂ ਅਤੇ ਫ਼ਲਾਂ ਦੇ ਤੋਲ ਮਾਪ ਵਿਚ ਪੂਰੀ ਪਾਰਦਰਸ਼ਤਾ ਰੱਖੀ ਜਾਵੇ ਅਤੇ ਗਾਹਕਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ । ਮੀਟਿੰਗ ਦੇ ਅਖੀਰ ’ਚ ਸਮੂਹ ਆੜ੍ਹਤੀਆਂ ਨੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ।