19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੋਂਟੇਸਰੀ ਕੈਂਬਰਿਜ ਸਕੂਲ ਦੀ ਅੰਡਰ-19 ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਜਿੱਤਿਆ ਸੋਨ ਤਗਮਾ

ਪਠਾਨਕੋਟ, 18 ਸਤੰਬਰ (ਸੰਧੂ)-ਮੋਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਦੀ ਅੰਡਰ-19 ਲੜਕਿਆਂ ਦੀ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਹੁਨਰ, ਬਿਹਤਰੀਨ ਤਾਲਮੇਲ, ਟੀਮ ਵਰਕ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 19-09-2026
ਪਠਾਨਕੋਟ, 18 ਸਤੰਬਰ (ਸੰਧੂ)-ਮੋਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਦੀ ਅੰਡਰ-19 ਲੜਕਿਆਂ ਦੀ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਹੁਨਰ, ਬਿਹਤਰੀਨ ਤਾਲਮੇਲ, ਟੀਮ ਵਰਕ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਰਣਨੀਤਕ ਖੇਡ ਅਤੇ ਜਿੱਤਣ ਦੇ ਜਜ਼ਬੇ ਨਾਲ ਆਪਣੇ ਵਿਰੋਧੀਆਂ ਨੂੰ ਮਾਤ ਦਿੰਦਿਆਂ ਜ਼ਿਲ੍ਹਾ ਪੱਧਰ ’ਤੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ । ਸਕੂਲ ਦੇ ਪ੍ਰਧਾਨ ਵਿਨੋਦ ਮਹਾਜਨ, ਉਪ ਪ੍ਰਧਾਨ ਆਕਾਸ਼ ਮਹਾਜਨ ਤੇ ਡਾਇਰੈਕਟਰ-ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਨੇ ਜੇਤੂ ਟੀਮ, ਕੋਚਾਂ ਅਤੇ ਸਲਾਹਕਾਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਵੱਖ-ਵੱਖ ਪੱਧਰਾਂ ’ਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਲਗਾਤਾਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ।
ਪਿਛਲੀ ਖ਼ਬਰ ਜਨਗਣਨਾ-2027 ਦੇ ਪੜਾਅ-2 ਲਈ ਅਧਿਕਾਰੀਆਂ ਦੀ ਸਿਖਲਾਈ ਮੁਕੰਮਲ ਅਗਲੀ ਖ਼ਬਰ ਬਠਿੰਡਾ ਦੇ ਅਰਜਨ ਨਗਰ ’ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਡਰਾਈਵਰ ਤੇ ਸਾਥੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।