ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ’ਚ ਨਿੱਘਾ ਸਵਾਗਤ
ਅੱਚਲ ਸਾਹਿਬ, 18 ਸਤੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਏ ਨਗਰ ਕੀਰਤਨ ਦਾ ਸ਼੍ਰੋਮਣੀ ਅਕਾਲੀ ਦਲ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪਰ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪਿੰਡ ਬੂੜੇ ਨੰਗਲ ਨਜ਼ਦੀਕ ਨਿੱਘਾ ਸਵਾਗਤ ਕੀਤਾ ਗਿਆ। ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਕੀਤਾ ਗਿਆ ਤੇ ਸੰਗਤਾਂ ਲਈ ਲੰਗਰ ਲਗਾਏ ਗਏ।
ਅਜੀਤ ਡੈਸਕ
19-09-2026