19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵੁੱਡਸਟਾਕ ਪਬਲਿਕ ਸਕੂਲ’ਚ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਬਟਾਲਾ, 18 ਸਤੰਬਰ (ਸਤਿੰਦਰ ਸਿੰਘ)- ਵੁੱਡਸਟਾਕ ਪਬਲਿਕ ਸਕੂਲ ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਡਾ.

ਅਜੀਤ ਡੈਸਕ 19-09-2026
ਬਟਾਲਾ, 18 ਸਤੰਬਰ (ਸਤਿੰਦਰ ਸਿੰਘ)- ਵੁੱਡਸਟਾਕ ਪਬਲਿਕ ਸਕੂਲ ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਡਾ. ਸਤਿੰਦਰ ਜੀਤ ਕੌਰ ਨਿੱਜਰ, ਅਕੈਡਮਿਕ ਡਾਇਰੈਕਟਰ ਸ਼੍ਰੀਮਤੀ ਵਸੁਧਾ ਸ਼ਰਮਾ ਤੇ ਸਮੂਹ ਅਧਿਆਪਕਾਂ ਵਲੋਂ ਬਟਾਲਾ ਵਾਸੀਆਂ ਨੂੰ ਬਾਬੇ ਨਾਨਕ ਦੇ ਵਿਆਹ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਪਵਿੱਤਰ ਮੌਕੇ ਸਕੂਲ ’ਚ ਅਧਿਆਪਕਾਂ ਵਲੋਂ ਸ਼ਰਧਾ ਭਾਵਨਾ ਨਾਲ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਨੇ ਗੁਰੂ ਸਾਹਿਬ ਦੇ ਚਰਨਾਂ ’ਚ ਸ਼ਰਧਾ ਸਹਿਤ ਨਮਨ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਐਚ.ਕੇ.ਐਮ.ਵੀ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ’ਚ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।