20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਦੀਨਾਨਗਰ ਵਿਚ ਭਾਜਪਾ ਦੀ ‘ਨਸ਼ਾ ਮੁਕਤੀ ਯਾਤਰਾ’ ਦਾ ‘ਆਪ’ ਸਮਰਥਕਾਂ ਵਲੋਂ ਵਿਰੋਧ

ਦੀਨਾਨਗਰ, 19 ਸਤੰਬਰ (ਸ਼ਾਮ ਸਿੰਘ ਘੁੰਮਣ, ਸੋਢੀ, ਸ਼ਰਮਾ)-ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤੀ ਯਾਤਰਾ’ ਅੱਜ ਪਠਾਨਕੋਟ ਜ਼ਿਲ੍ਹੇ ’ਚੋਂ ਗੁਰਦਾਸਪੁਰ ਜ਼ਿਲ੍ਹੇ ਵਿਚ ਦਾਖਲ ਹੋ ਗਈ। ਜਿਵੇਂ ਹੀ ਇਹ ਯਾਤਰਾ ਦੀਨਾਨਗਰ ਸ਼ਹਿਰ ਅੰਦਰ ਪਹੁੰਚੀ, ਤਾਂ ਉਥੇ ਪਹਿਲਾਂ ਤੋਂ ਹੀ ਵੱਡੀ ਗਿਣਤੀ ਵਿਚ ਇਕੱਠੇ ਹੋਏ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੇ ਯਾਤਰਾ ਦਾ ਜ਼ੋਰਦਾਰ ਵਿਰੋਧ ਕੀਤਾ।

ਅਜੀਤ ਡੈਸਕ 20-09-2026
ਦੀਨਾਨਗਰ, 19 ਸਤੰਬਰ (ਸ਼ਾਮ ਸਿੰਘ ਘੁੰਮਣ, ਸੋਢੀ, ਸ਼ਰਮਾ)-ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤੀ ਯਾਤਰਾ’ ਅੱਜ ਪਠਾਨਕੋਟ ਜ਼ਿਲ੍ਹੇ ’ਚੋਂ ਗੁਰਦਾਸਪੁਰ ਜ਼ਿਲ੍ਹੇ ਵਿਚ ਦਾਖਲ ਹੋ ਗਈ। ਜਿਵੇਂ ਹੀ ਇਹ ਯਾਤਰਾ ਦੀਨਾਨਗਰ ਸ਼ਹਿਰ ਅੰਦਰ ਪਹੁੰਚੀ, ਤਾਂ ਉਥੇ ਪਹਿਲਾਂ ਤੋਂ ਹੀ ਵੱਡੀ ਗਿਣਤੀ ਵਿਚ ਇਕੱਠੇ ਹੋਏ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੇ ਯਾਤਰਾ ਦਾ ਜ਼ੋਰਦਾਰ ਵਿਰੋਧ ਕੀਤਾ। ‘ਆਪ’ ਵਰਕਰਾਂ ਵਲੋਂ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਆਪਣਾ ਰੋਸ ਪ੍ਰਗਟਾਇਆ। ਦੂਜੇ ਪਾਸੇ ਭਾਜਪਾ ਸਮਰਥਕਾਂ ਨੇ ਵੀ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਇਸ ਵਿਰੋਧ ਪ੍ਰਦਰਸ਼ਨ ਕਾਰਨ ਕੁਝ ਸਮੇਂ ਲਈ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ। ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ ਅਤੇ ਹੁਣ ਸਿਰਫ਼ ਚੋਣਾਂ ਦੀ ਰਾਜਨੀਤੀ ਚਮਕਾਉਣ ਲਈ ਅਜਿਹੀਆਂ ਯਾਤਰਾਵਾਂ ਕੱਢ ਰਹੀ ਹੈ। ‘ਆਪ’ ਵਰਕਰਾਂ ਹੱਥਾਂ ਵਿਚ ਕਾਲੀਆਂ ਝੰਡੀਆਂ ਫੜ ਕੇ ਸੜਕ ਕਿਨਾਰੇ ਡਟੇ ਰਹੇ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇ ਲਗਾਏ। ਦੂਜੇ ਪਾਸੇ ਸਥਿਤੀ ਨੂੰ ਦੇਖਦੇ ਹੋਏ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੁਲਿਸ ਵਲੋਂ ‘ਆਪ’ ਸਮਰਥਕਾਂ ਨੂੰ ਵੱਡੇ ਵੱਡੇ ਬੈਰੀਕੇਡ ਲਗਾ ਕੇ ਬੈਰੀਕੇਡਾਂ ਦੇ ਉਹਲੇ ਇਕ ਤਰ੍ਹਾਂ ਨਾਲ ਬੰਦ ਕੀਤਾ ਹੋਇਆ ਸੀ। ਪੁਲਿਸ ਦੇ ਸਖਤ ਪ੍ਰਬੰਧਾਂ ਵਿਚੋਂ ਹੁੰਦੀ ਹੋਈ ਭਾਜਪਾ ਦੀ ਯਾਤਰਾ ਅਗਲੇ ਪੜਾਅ ਵੱਲ ਰਵਾਨਾ ਹੋ ਗਈ।
ਪਿਛਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਦੌਰਾਨ ਲਾਲਪੁਰਾ ਸਮੇਤ ਸੀਨੀਅਰ ਭਾਜਪਾ ਆਗੂਆਂ ਨੇ ਸੱਤਾਧਾਰੀ ਧਿਰ ’ਤੇ ਸਾਧੇ ਨਿਸ਼ਾਨੇ ਅਗਲੀ ਖ਼ਬਰ ਪੀ.ਏ.ਯੂ ਰਿਜਨਲ ਸਟੇਸ਼ਨ ਵਿਖੇ 29 ਨੂੰ ਲੱਗੇਗਾ ਕਿਸਾਨ ਮੇਲਾ- ਡਾਇਰੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।