20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪ੍ਰਕਾਸ਼ ਪੁਰਬ ਮੌਕੇ ਪੰਡਤ ਮੋਹਨ ਕਾਲਜ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਸਾਹਿਬ ਬਦਲਣ ਦੀ ਸੇਵਾ ਉਤਸ਼ਾਹ ਨਾਲ ਸੰਪੂਰਨ

ਫ਼ਤਹਿਗੜ੍ਹ ਚੂੜੀਆਂ, 19 ਸਤੰਬਰ (ਐੱਮ. ਐੱਸ.

ਅਜੀਤ ਡੈਸਕ 20-09-2026
ਫ਼ਤਹਿਗੜ੍ਹ ਚੂੜੀਆਂ, 19 ਸਤੰਬਰ (ਐੱਮ.ਐੱਸ. ਫੁੱਲ)-ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼, ਫ਼ਤਹਿਗੜ੍ਹ ਚੂੜੀਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਬਦਲਣ ਦੀ ਸੇਵਾ ਬੜੀ ਸ਼ਰਧਾ, ਸਤਿਕਾਰ ਅਤੇ ਸਿੱਖ ਮਰਿਯਾਦਾ ਅਨੁਸਾਰ ਨਿਭਾਈ ਗਈ। ਇਸ ਪਵਿੱਤਰ ਸੇਵਾ ਵਿਚ ਕਾਲਜ ਦੇ ਸਟਾਫ਼ ਮੈਂਬਰਾਂ, ਵਿਦਿਆਰਥਣਾਂ ਅਤੇ ਸਹਾਇਕ ਕਰਮਚਾਰੀਆਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਸੇਵਾ ਦੀ ਆਰੰਭਤਾ ਗ੍ਰੰਥੀ ਸਿੰਘ ਭਾਈ ਰਾਜਨਦੀਪ ਸਿੰਘ ਵਲੋਂ ਅਰਦਾਸ ਨਾਲ ਕੀਤੀ ਗਈ। ਅਰਦਾਸ ਉਪਰੰਤ ਕਾਲਜ ਦੇ ਸਮੂਹ ਸਟਾਫ਼, ਵਿਦਿਆਰਥਣਾਂ ਅਤੇ ਸਹਾਇਕ ਕਰਮਚਾਰੀਆਂ ਨੇ ਇਕੱਠੇ ਹੋ ਕੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਬਦਲਣ ਦੀ ਸੇਵਾ ਵਿਚ ਹਿੱਸਾ ਲਿਆ। ਸਮੁੱਚੀ ਸੇਵਾ ਦੌਰਾਨ ਸਿੱਖ ਮਰਯਾਦਾ ਅਤੇ ਧਾਰਮਿਕ ਪ੍ਰੰਪਰਾਵਾਂ ਦਾ ਪੂਰਾ ਸਤਿਕਾਰ ਕੀਤਾ ਗਿਆ। ਇਸ ਮੌਕੇ ਭਾਈ ਰਾਜਨਦੀਪ ਸਿੰਘ ਵਲੋਂ ਜਪੁਜੀ ਸਾਹਿਬ ਜੀ ਦਾ ਪਾਠ ਵੀ ਕੀਤਾ ਗਿਆ। ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਦੀ ਸੰਪੂਰਨਤਾ ਉਪਰੰਤ ਸਮੂਹ ਸੰਗਤ ਅਤੇ ਕਾਲਜ ਪਰਿਵਾਰ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਨਿਸ਼ਾਨ ਸਾਹਿਬ ਸਿੱਖ ਧਰਮ ਦਾ ਇਕ ਮਹੱਤਵਪੂਰਨ ਧਾਰਮਿਕ ਚਿੰਨ੍ਹ ਹੈ, ਜੋ ਸਿੱਖ ਪੰਥ ਦੀ ਪਛਾਣ, ਸੇਵਾ, ਨਿਮਰਤਾ, ਸਮਾਨਤਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਚੌਗਿਰਦੇ ਵਿਚ ਨਿਸ਼ਾਨ ਸਾਹਿਬ ਦਾ ਸਥਾਪਿਤ ਹੋਣਾ ਸਾਡੇ ਲਈ ਸ਼ਰਧਾ ਅਤੇ ਸਤਿਕਾਰ ਦਾ ਵਿਸ਼ਾ ਹੈ ਅਤੇ ਇਸ ਦੀ ਸੇਵਾ-ਸੰਭਾਲ ਕਰਨਾ ਸਾਡਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਇਸ ਪਵਿੱਤਰ ਸੇਵਾ ਵਿਚ ਭਾਗ ਲੈਣ ਵਾਲੇ ਸਾਰੇ ਸਟਾਫ਼ ਮੈਂਬਰਾਂ, ਵਿਦਿਆਰਥਣਾਂ ਅਤੇ ਸਹਾਇਕ ਕਰਮਚਾਰੀਆਂ ਦੀ ਸ਼ਾਲਾਘਾ ਕੀਤੀ।
ਪਿਛਲੀ ਖ਼ਬਰ ਸਾਂਝਾ ਮਸੀਹ ਸੰਮੇਲਨ ਲਈ ਮਸੀਹ ਭਾਈਚਾਰਾ ’ਚ ਭਾਰੀ ਉਤਸ਼ਾਹ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ’ਪੀਕ ਪਰਫਾਰਮੈਂਸ’ ਵਰਕਸ਼ਾਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।