ਪਠਾਨਕੋਟ, 19 ਸਤੰਬਰ (ਸੰਧੂ)- ਏ. ਐਂਡ. ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਂਡ ਟੈਕਨਾਲੋਜੀ ਤੇ ਏ. ਐਂਡ. ਐਮ. ਗਰੁੱਪ ਆਫ਼ ਇੰਸਟੀਚਿਊਟਸ ਪਠਾਨਕੋਟ ਦੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ ਰਾਸ਼ਟਰੀ ਚਾਕਲੇਟ ਮਿਲਕਸ਼ੇਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੇ ਸੁਆਦੀ ਚਾਕਲੇਟ ਮਿਲਕਸ਼ੇਕ ਤਿਆਰ ਕੀਤੇ । ਪ੍ਰੋਗਰਾਮ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ ਤੇ ਉਪ ਪ੍ਰਧਾਨ ਨਮਨ ਮਹਾਜਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ । ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ. ਸੰਦੀਪ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸੇਵਾ ਨਿਭਾਈ । ਮੁੱਖ ਮਹਿਮਾਨ ਡਾ: ਸੰਦੀਪ ਸ਼ਰਮਾ ਨੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਮਿਲਕਸ਼ੇਕ ਦੇਖੇ ਅਤੇ ਉਨ੍ਹਾਂ ਦੀ ਸਿਰਜਣਾਤਮਿਕਤਾ ਤੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ । ਇਸ ਮੌਕੇ ਡਾਇਰੈਕਟਰ ਡਾ. ਰਾਜਪਾਲ ਸਿੰਘ, ਸੰਸਥਾ ਦੇ ਸਟਾਫ਼ ਤੇ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ ।