21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਪੰਜਗਰਾਈਆਂ ’ਚ ਲੋਕ ਮਿਲਣੀ ਕੀਤੀ

ਊਧਨਵਾਲ, 20 ਸਤੰਬਰ (ਪਰਗਟ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੇ ਮਕਸਦ ਲਈ ਲੋਕ ਮਿਲਣੀਆਂ ਸ਼ੁਰੂ ਕੀਤੀਆਂ ਗਈਆਂ। ਇਸੇ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੰਜਗਰਾਈਆਂ ’ਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਤਨਾਮ ਸਿੰਘ ਮੈਂਬਰ ਪੰਚਾਇਤ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ।

ਅਜੀਤ ਡੈਸਕ 21-09-2026
ਊਧਨਵਾਲ, 20 ਸਤੰਬਰ (ਪਰਗਟ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੇ ਮਕਸਦ ਲਈ ਲੋਕ ਮਿਲਣੀਆਂ ਸ਼ੁਰੂ ਕੀਤੀਆਂ ਗਈਆਂ। ਇਸੇ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੰਜਗਰਾਈਆਂ ’ਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਤਨਾਮ ਸਿੰਘ ਮੈਂਬਰ ਪੰਚਾਇਤ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ। ਲੋਕ ਮਿਲਣੀ ’ਚ ਪਿੰਡ ਵਾਸੀ ਵੱਡੀ ਗਿਣਤੀ ’ਚ ਪਹੁੰਚੇ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਆਪਣੀ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਗਿਣਾਈਆਂ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਨਾਲ ਹੀ ਸੰਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਰਹਿੰਦੇ ਕੰਮ ਕਰਵਾਉਣ ਲਈ ਕਿਹਾ। ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ 2027 ਵਿਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਜਾ ਰਹੀ ਹੈ, ਇਸ ਕਰਕੇ ਸਾਰੀਆਂ ਸਹੂਲਤਾਂ ਨੂੰ ਬਰਕਰਾਰ ਰੱਖਣ ਲਈ ਆਪਣੀ ਆਮ ਆਦਮੀ ਪਾਰਟੀ ਵਾਲੀ ਸਰਕਾਰ ਬਣਾਉਣੀ ਹੈ। ਸਤਨਾਮ ਸਿੰਘ ਮੈਂਬਰ ਪੰਚਾਇਤ ਨੇ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਨਿੱਘਾ ਸਵਾਗਤ ਕੀਤਾ। ਆਪਣੇ ਪਿੰਡ ਦੇ ਵਿਕਾਸ ਸਬੰਧੀ ਵਿਚਾਰਾਂ ਕੀਤੀਆਂ ਤੇ ਵਿਕਾਸ ਲਈ ਵੱਡੀ ਗ੍ਰਾਂਟ ਦੀ ਮੰਗ ਕੀਤੀ। ਇਸ ਮੌਕੇ ਸਾ. ਵਿਧਾਇਕ ਲਾਡੀ ਵਲੋਂ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਵਿਕਾਸ ਲਈ ਜਲਦ ਗ੍ਰਾਂਟ ਦਿੱਤੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ ਮੈਂਬਰ ਪੰਚਾਇਤ, ਮਾ. ਸੂਬਾ ਸਿੰਘ ਖਹਿਰਾ, ਸਰਪੰਚ ਗੁਰਮੀਤ ਸਿੰਘ, ਸਰਪੰਚ ਲਖਬੀਰ ਸਿੰਘ, ਸਾ. ਸਰਪੰਚ ਸਿਕੰਦਰ ਸਿੰਘ, ਰਾਜਬੀਰ ਸਿੰਘ ਬਾਜਵਾ, ਕਰਨ ਕਾਲੀਆ, ਚੌਕੀ ਇੰਚਾਰਜ ਸੰਦੀਪ ਸਿੰਘ ਪੱਡਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਨ ਮੌਕੇ ਹੋਵੇਗਾ ਮੋਮਬੱਤੀ ਮਾਰਚ- ਡਾ. ਅਨੂਪ ਸਿੰਘ, ਵਰਗਿਸ ਸਲਾਮਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੇ ਗ੍ਰੈਜੂਏਟ ਹਲਕੇ ਲਈ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਚੱਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।