21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਕਾਦੀਆਂ ਵਿਖੇ ਅੱਜ ਸ਼ਾਮ 4 ਵਜੇ ਪਹੁੰਚੇਗਾ- ਜਥੇਦਾਰ ਗੋਰਾ

ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਅੱਜ ਸ਼ਾਮ 4 ਵਜੇ ਦੇ ਕਰੀਬ ਕਾਦੀਆਂ ਸ਼ਹਿਰ ਵਿਖੇ ਪਹੁੰਚੇਗਾ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਹਰਚੋਵਾਲ, ਭਾਮੜੀ,ਬਸਰਾਵਾਂ, ਢੱਪਈ ,ਕਾਹਲਵਾਂ ਮੋੜ, ਨੰਗਲ, ਬਿਜਲੀ ਘਰ ਚੋਂਕ ਤੋਂ ਰੇਲਵੇ ਰੋਡ ਕਾਦੀਆਂ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਰਾਹੀ ਹੁੰਦਾ ਹੋਇਆ ਖਾਰਾ, ਮਾਲੀਆ, ਕੋਟ ਟੋਡਰ ਮੱਲ, ਸਠਿਆਲੀ ਪੁਲ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ।

ਅਜੀਤ ਡੈਸਕ 21-09-2026
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਅੱਜ ਸ਼ਾਮ 4 ਵਜੇ ਦੇ ਕਰੀਬ ਕਾਦੀਆਂ ਸ਼ਹਿਰ ਵਿਖੇ ਪਹੁੰਚੇਗਾ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਹਰਚੋਵਾਲ, ਭਾਮੜੀ,ਬਸਰਾਵਾਂ, ਢੱਪਈ ,ਕਾਹਲਵਾਂ ਮੋੜ, ਨੰਗਲ, ਬਿਜਲੀ ਘਰ ਚੋਂਕ ਤੋਂ ਰੇਲਵੇ ਰੋਡ ਕਾਦੀਆਂ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਰਾਹੀ ਹੁੰਦਾ ਹੋਇਆ ਖਾਰਾ, ਮਾਲੀਆ, ਕੋਟ ਟੋਡਰ ਮੱਲ, ਸਠਿਆਲੀ ਪੁਲ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ। ਜਥੇਦਾਰ ਗੋਰਾ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਕਿਹਾ ਕਿ ਨਗਰ ਕੀਰਤਨ ਦਾ ਕਾਦੀਆਂ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ’ਤੇ ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਾਈ ਚਰਨਜੀਤ ਸਿੰਘ ਗ੍ਰੰਥੀ, ਤਰਸੇਮ ਸਿੰਘ, ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਕਪਿਲ ਦੀਪ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਗੁਰਸੇਵਕ ਸਿੰਘ, ਜਤਿੰਦਰ ਸਿੰਘ, ਰਤਨ ਸਿੰਘ, ਸਲਵਿੰਦਰ ਸਿੰਘ, ਦਲਜੀਤ ਸਿੰਘ, ਤਰਲੋਕ ਸਿੰਘ, ਚੈਨ ਸਿੰਘ, ਬਲਕਾਰ ਸਿੰਘ, ਜਗੀਰ ਸਿੰਘ, ਦਵਿੰਦਰ ਸਿੰਘ, ਦਿਲਬਾਗ ਸਿੰਘ, ਪ੍ਰਿਥੀਪਾਲ ਸਿੰਘ ਨਿਰਮਾਣ, ਦਲਜੀਤ ਸਿੰਘ ਬਿੱਟ ਆਦਿ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਜਨ ਅੰਦੋਲਨ ਬਣਾਉਣ ਦਾ ਸਮਾਂ-ਇਕਬਾਲ ਸਿੰਘ ਲਾਲਪੁਰਾ * ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰ... ਅਗਲੀ ਖ਼ਬਰ ਨਸ਼ਾ ਮੁਕਤ ਯਾਤਰਾ ਦਾ ਹਰਚੋਵਾਲ ਪਹੁੰਚਣ ’ਤੇ ਭਾਜਪਾ ਵਰਕਰਾਂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।