22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ

ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਅੱਜ ਜ਼ਿਲ੍ਹਾ ਗੁਰਦਾਸਪੁਰ ’ਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ ਤੇ ਉਨ੍ਹਾਂ ਦੇ ਨਾਲ ਡਾ. ਸ਼ਾਹਬਾਜ਼ ਸਿੰਘ ਚੀਮਾ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ, ਇੰਜੀਨੀਅਰ ਦੀਪਕ ਕੁਮਾਰ ਟੈਕਨੀਸ਼ੀਅਨ ਗੋਬਿੰਦ ਪਾਲ ਸਿੰਘ ਵੀ ਮੌਜੂਦ ਸਨ।

ਜ਼ਿਲ੍ਹਾ ਗੁਰਦਾਸਪੁਰ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ 22-09-2026
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਅੱਜ ਜ਼ਿਲ੍ਹਾ ਗੁਰਦਾਸਪੁਰ ’ਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ ਤੇ ਉਨ੍ਹਾਂ ਦੇ ਨਾਲ ਡਾ. ਸ਼ਾਹਬਾਜ਼ ਸਿੰਘ ਚੀਮਾ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ, ਇੰਜੀਨੀਅਰ ਦੀਪਕ ਕੁਮਾਰ ਟੈਕਨੀਸ਼ੀਅਨ ਗੋਬਿੰਦ ਪਾਲ ਸਿੰਘ ਵੀ ਮੌਜੂਦ ਸਨ। ਬਲਾਕ ਬਟਾਲਾ ਦੇ ਪਿੰਡ ਪੁਰੀਆਂ ਖੁਰਦ ਵਿਖੇ ਕਿਸਾਨ ਕੁੰਨਣ ਸਿੰਘ ਦੇ ਖੇਤ ਵਿਚ ਬੇਲਰ ਮਸ਼ੀਨ ਰਾਹੀਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਖੇਤੀਬਾੜੀ ਮੰਤਰੀ ਵਲੋਂ ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ ਗਈਆਂ ਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਪਰਾਲੀ ਦੇ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡਰਿਲ ਆਦਿ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਸਮੇਂ ਸਿਰ ਅਤੇ ਵਾਤਾਵਰਨ ਪੱਖੀ ਢੰਗ ਨਾਲ ਕੀਤੀ ਜਾ ਸਕਦੀ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਿਆ ਜਾਵੇ ਜਾਂ ਬੇਲਰਾਂ ਰਾਹੀਂ ਗੱਠਾਂ ਬਣਵਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਪ੍ਰਬੰਧਨ ਲਈ ਉਪਲੱਬਧ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ ‘ਪਰਾਲੀ ਨੂੰ ਅੱਗ ਨਹੀਂ, ਖੇਤ ਨੂੰ ਪੋਸ਼ਣ’ ਦੇ ਸੰਦੇਸ਼ ਨੂੰ ਅਪਣਾਇਆ ਜਾਵੇ ਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।