ਡੇਰਾ ਬਾਬਾ ਨਾਨਕ, 22 ਸਤੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਦੇ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਭਰਾ ਸੁਖਰਾਜ ਸਿੰਘ ਉਰਫ ਕਾਕਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ’ਤੇ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਪੰਜ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਗਿਆ ਸੀ। ਜਿਨ੍ਹਾਂ ’ਚੋਂ ਅੱਜ ਡੇਰਾ ਬਾਬਾ ਨਾਨਕ ਪੁਲਿਸ ਨੇ ਦੋ ਸ਼ੂਟਰਾਂ ਨੂੰ ਅਸਲੇ ਤੇ ਗੱਡੀ ਸਮੇਤ ਕਾਬੂ ਕਰਨ ’ਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਪੱਡਾ ਵਿਖੇ ਹੋਏ ਸੁਖਰਾਜ ਸਿੰਘ ਕਾਕਾ ਨਾਮ ਦੇ ਨੌਜਵਾਨ ਦੇ ਕਤਲ ’ਚ ਲੋੜੀਂਦੇ 2 ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਰਵਿੰਦਰ ਸਿੰਘ ਉਰਫ ਕਾਕਾ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਪੱਡਾ ਤੇ ਹਰਪ੍ਰੀਤ ਸਿੰਘ ਉਰਫ ਬੁੱਗ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਜ਼ਰਮਾਂ ਕੋਲੋਂ ਇਕ 30 ਬੋਰ ਪਿਸਟਲ, ਇਕ ਮੈਗਜ਼ੀਨ, ਦੋ ਜਿੰਦਾ ਰੌਂਦ ਦੋ ਖੋਲ 12 ਬੋਰ, ਦੋ ਮੋਬਾਇਲ ਤੇ ਵਾਰਦਾਤ ਦੌਰਾਨ ਵਰਤੀ ਗਈ ਸਵਿਫਟ ਕਾਰ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਫੜੇ ਗਏ ਮੁਜਰਮਾਂ ਕੋਲੋਂ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕਰਨ ਵਾਸਤੇ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਮੁਜਰਮਾਂ ਨੂੰ ਵੀ ਕਾਬੂ ਕਰਨ ਵਾਸਤੇ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਵੀ ਜਲਦ ਗਿ੍ਫ਼ਤਾਰ ਕੀਤਾ ਜਾਵੇਗਾ।
ਡੇਰਾ ਬਾਬਾ ਨਾਨਕ ਪੁਲਿਸ ਵਲੋਂ ਕਾਕਾ ਪੱਡਾ ਕਤਲ ਕਾਂਡ ’ਚ ਲੋੜੀਦੇ 2 ਸ਼ੂਟਰ ਅਸਲੇ ਤੇ ਕਾਰ ਸਮੇਤ ਕਾਬੂ
ਡੇਰਾ ਬਾਬਾ ਨਾਨਕ, 22 ਸਤੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਦੇ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਭਰਾ ਸੁਖਰਾਜ ਸਿੰਘ ਉਰਫ ਕਾਕਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ’ਤੇ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਪੰਜ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਗਿਆ ਸੀ। ਜਿਨ੍ਹਾਂ ’ਚੋਂ ਅੱਜ ਡੇਰਾ ਬਾਬਾ ਨਾਨਕ ਪੁਲਿਸ ਨੇ ਦੋ ਸ਼ੂਟਰਾਂ ਨੂੰ ਅਸਲੇ ਤੇ ਗੱਡੀ ਸਮੇਤ ਕਾਬੂ ਕਰਨ ’ਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।
ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿਖੇ ਐਸ.ਐਚ.ਓ ਅਸ਼ੋਕ ਕੁਮਾਰ ਫੜੇ ਗਏ ਮੁਜ਼ਰਮਾਂ ਤੇ ਪੁਲਿਸ ਪਾਰਟੀ ਸਮੇਤ। ਤਸਵੀਰ: ਮਾਂਗਟ
23-09-2026