ਖੇਡਾਂ ’ ਚ ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ
ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀ ਨੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋੋਨ ਤਮਗਾ ਪ੍ਰਾਪਤ ਕੀਤਾ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ’ਚ ਉਨ੍ਹਾਂ ਦੇ ਸਕੂਲ ਦੇ 5ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਮਗਾ ਪ੍ਰਾਪਤ ਕੀਤਾ ਹੈ।
ਅਜੀਤ ਡੈਸਕ
23-09-2026