ਨਸ਼ਾ ਮੁਕਤ ਪੰਜਾਬ ਯਾਤਰਾ ਭਾਜਪਾ ਦਾ ਚੋਣ ਸਟੰਟ-ਅਸ਼ੋਕ ਚੌਧਰੀ
ਦੀਨਾਨਗਰ, 22 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਬੀਤੇ ਦਿਨੀਂ ਭਾਜਪਾ ਵਲੋਂ ਕੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਇਕ ਚੋਣ ਸਟੰਟ ਹੈ ਤੇ ਭਾਜਪਾ ਵਿਧਾਨ ਸਭਾ ਚੋਣਾਂ ਨੂੰ ਨੇੜੇ ਆਉਂਦਾ ਦੇਖ ਹੁਣ ਨਸ਼ਾ ਮੁਕਤ ਪੰਜਾਬ ਯਾਤਰਾ ਕੱਢ ਰਹੀ ਹੈ । ਉਕਤ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਅਜੀਤ ਡੈਸਕ
23-09-2026