ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫੇ’ ਤਹਿਤ ਘਰ-ਘਰ ਪ੍ਰਚਾਰ ਸ਼ੁਰੂੁ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਕਰਵਾਵਾਂਗੇ ਜਾਣੂ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਪਹੁੰਚੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰ ਕੇ ਦਿਖਾਇਆ ਹੈ।
ਅਜੀਤ ਡੈਸਕ
24-09-2026