ਕੰਵਲਪ੍ਰੀਤ ਸਿੰਘ ਕਾਕੀ ਨੂੰ ਇੰਚਾਰਜ ਲਗਾਏ ਜਾਣ ’ਤੇ ਹਲਕਾ ਕਾਦੀਆਂ ਦੇ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਲਗਾਏ ਜਾਣ ’ਤੇ ਹਲਕਾ ਕਾਦੀਆਂ ਦੇ ਪਿੰਡ-ਪਿੰਡ ’ਚ ਖੁਸ਼ੀ ਦੀ ਲਹਿਰ ਦੌੜ ਗਈ। ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਇੰਚਾਰਜ ਲਗਾਏ ਜਾਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਪਰਮਵੀਰ ਸਿੰਘ ਲਾਡੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ: ਕਾਕੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਲਗਾਏ ਜਾਣ ’ਤੇ ਹਲਕਾ ਕਾਦੀਆਂ ਦੇ ਪਿੰਡ-ਪਿੰਡ ’ਚ ਖੁਸ਼ੀ ਦੀ ਲਹਿਰ ਦੌੜ ਗਈ। ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਇੰਚਾਰਜ ਲਗਾਏ ਜਾਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਪਰਮਵੀਰ ਸਿੰਘ ਲਾਡੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ: ਕਾਕੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਐਲਾਨ ਦਾ ਭਰਵਾਂ ਸਵਾਗਤ ਕੀਤਾ। ਜਥੇ. ਗੋਰਾ ਨੇ ਸ: ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜਥੇਦਾਰ ਗੋਰਾ ਨੇ ਦੱਸਿਆ ਕਿ 2027 ’ਚ ਚੋਣਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ’ਚ ਸਰਕਾਰ ਬਣੇਗੀ। ਇਸ ਮੌਕੇ ਬਿਕਰਮਜੀਤ ਸਿੰਘ ਨਠਵਾਲ, ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਹਰਬੰਸ ਸਿੰਘ ਸਿੱਧਵਾਂ, ਜਥੇਦਾਰ ਤਰਲੋਕ ਸਿੰਘ ਛੋਟੇਪੁਰ ਸਾਬਕਾ ਚੇਅਰਮੈਨ, ਗੁਰਤਿੰਦਰਪਾਲ ਸਿੰਘ ਭਾਟੀਆ ਮੈਨੇਜਰ, ਸੁਖਪਾਲ ਸਿੰਘ ਐਮ.ਡੀ., ਰਣਜੀਤ ਸਿੰਘ ਕਲਿਆਣਪੁਰ ਮੈਨੇਜਰ, ਜਗਦੀਸ਼ ਸਿੰਘ ਬੁੱਟਰ, ਚੇਤਨ ਸਿੰਘ ਜੰਡੂ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬਾਬਾ ਨੱਥਾ ਸਿੰਘ ਧਾਰੀਵਾਲ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਕਾਲਾ ਬਾਲਾ, ਮੇਹਰਬਾਨ ਸਿੰਘ, ਦਿਲਬਾਗ ਸਿੰਘ ਗੁਰਦਾਸ ਨੰਗਲ, ਜਸਪਾਲ ਸਿੰਘ ਨੰਨਾ, ਦਲਜੀਤ ਸਿੰਘ ਲਾਡੀ, ਸਵਰਨ ਸਿੰਘ ਥਾਣੇਦਾਰ, ਹਰਮਨ ਸਿੰਘ, ਅਰਸ਼ਪ੍ਰੀਤ ਸਿੰਘ ਸਾਹਿਬ, ਸਿਮਰਤਪਾਲ ਸਿੰਘ ਭਾਟੀਆ, ਦਲਜੀਤ ਸਿੰਘ ਕਾਦੀਆਂ ਆਦਿ ਅਕਾਲੀ ਆਗੂਆਂ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਇੰਚਾਰਜ ਬਣਨ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ।