26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਹਰਗੋਬਿੰਦਪੁਰ ਗੁ. ਦਮਦਮਾ ਸਾਹਿਬ ਵਿਖੇ ਮੀਰੀ ਪੀਰੀ ਚੇਤਨਾ ਮਾਰਚ ਪੁੱਜਣ ’ਤੇ ਨਿੱਘਾ ਸਵਾਗਤ

ਸ੍ਰੀ ਹਰਗੋਬਿੰਦਪੁਰ, 24 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸੋਮਵਾਰ ਮੀਰੀ ਪੀਰੀ ਚੇਤਨਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੋ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ਸੀ, ਪੜ੍ਹਾਅ ਦਰ ਹੁੰਦਾ ਹੋਇਆ ਸ੍ਰੀ ਹਰਗੋਬਿੰਦਪੁਰ ਵਿਖੇ ਪੁੱਜਾ। ਇਸ ਮੌਕੇ ਗੁ.

ਅਜੀਤ ਡੈਸਕ 25-09-2026
ਸ੍ਰੀ ਹਰਗੋਬਿੰਦਪੁਰ, 24 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸੋਮਵਾਰ ਮੀਰੀ ਪੀਰੀ ਚੇਤਨਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੋ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ਸੀ, ਪੜ੍ਹਾਅ ਦਰ ਹੁੰਦਾ ਹੋਇਆ ਸ੍ਰੀ ਹਰਗੋਬਿੰਦਪੁਰ ਵਿਖੇ ਪੁੱਜਾ। ਇਸ ਮੌਕੇ ਗੁ. ਦਮਦਮਾ ਸਾਹਿਬ ਦੇ ਰਸ਼ੀਵਰ ਗੁਰਮੇਜ ਸਿੰਘ ਚੀਮਾ ਮਚਰਾਏ, ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਸੁਰਜੀਤ ਸਿੰਘ ਤੁਗਲਵਾਲਾ, ਮੁੱਖ ਗ੍ਰੰਥੀ ਭਾਈ ਸਤਿੰਦਰ ਪਾਲ ਸਿੰਘ ਤੇ ਹੋਰ ਧਾਰਮਿਕ ਸਖ਼ਸੀਅਤਾਂ ਤੇ ਇਲਾਕੇ ਦੀ ਸੰਗਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੀਰੀ ਪੀਰੀ ਚੇਤਨਾ ਮਾਰਚ ਜਥੇ. ਕੁਲਦੀਪ ਸਿੰਘ ਗੜਗੱਜ ਵੀ ਹਾਜ਼ਰ ਸਨ। ਇਸ ਮੌਕੇ ਗੁ. ਦਮਦਮਾ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਤੇ ਨਗਰ ਕੀਰਤਨ ਦੇ ਨਾਲ ਪੁੱਜੀਆਂ ਧਾਰਮਿਕ ਸਖ਼ਸੀਅਤਾਂ ਨੂੰ ਪ੍ਰਬੰਧਕਾਂ ਨੇ ਸਿਰਪਾਓ ਭੇਟ ਕੀਤੇ। ਇਸ ਮੌਕੇ ਮਲਕੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ ਮੱਲੀ, ਦਲੇਰ ਸਿੰਘ ਬਾਜਵਾ, ਤਜਿੰਦਰ ਸਿੰਘ ਭਿੰਡਰ, ਗੁਰਦੇਵ ਸਿੰਘ ਚੀਮਾ, ਡਾ. ਮਨਜੀਤ ਸਿੰਘ ਟੀਟਾ, ਮਾਸਟਰ ਸਰਵਣ ਸਿੰਘ ਗਾਲੋਵਾਲ, ਪ੍ਰਧਾਨ ਕੁਲਜਿੰਦਰ ਸਿੰਘ ਰਿਆੜ, ਹਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਤੇ ਸਿੱਖੀ ਦੇ ਧਾਰਨੀ ਹੋਣਾ ਜ਼ਰੂਰੀ -ਗਿਆਨੀ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।