ਸਹਾਇਕ ਕਮਿਸ਼ਨਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਪੈਨਸ਼ਨ ਅਦਾਲਤ ਲੱਗੀ
ਗੁਰਦਾਸਪੁਰ, 24 ਸਤੰਬਰ (ਅਸ਼ੋਕ ਸ਼ਰਮਾ)-ਸਹਾਇਕ ਕਮਿਸ਼ਨਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ ਅਦਾਲਤ ਲਗਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ । ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਤਰਜ਼ੀਹ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ ।
ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਸਹਾਇਕ ਕਮਿਸ਼ਨਰ ਕੁਲਦੀਪ ਚੰਦ। ਤਸਵੀਰ: ਵਿਸ਼ਾਲ ਮੁੰਨਾ
25-09-2026