25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੀ.ਏ.ਯੂ.ਰਿਜਨਲ ਸਟੇਸ਼ਨ ਵਿਖੇ 29 ਨੂੰ ਲੱਗਣ ਵਾਲੇ ਮੇਲੇ ’ਚ ਕਿਸਾਨਾਂ ਨੂੰ ਮਿਲਣਗੇ ਹਾੜੀ ਦੀਆਂ ਫਸਲਾਂ ਦੇ ਨਵੇਂ ਬੀਜ

ਗੁਰਦਾਸਪੁਰ, 24 ਸਤੰਬਰ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜਨਲ ਸਟੇਸ਼ਨ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਆਧੁਨਿਕ ਅਤੇ ਵਿਗਿਆਨਕ ਕਾਸ਼ਤ ਨਾਲ ਜੋੜਨ ਦੇ ਉਦੇਸ਼ ਨਾਲ 29 ਸਤੰਬਰ ਨੂੰ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਰਿਜਨਲ ਸਟੇਸ਼ਨਦੇ ਡਾਇਰੈਕਟਰ ਡਾ: ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮੇਲੇ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਹੋਣਗੇ।

ਡਾਇਰੈਕਟਰ ਡਾ: ਹਰਪਾਲ ਸਿੰਘ ਰੰਧਾਵਾ। 25-09-2026
ਗੁਰਦਾਸਪੁਰ, 24 ਸਤੰਬਰ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜਨਲ ਸਟੇਸ਼ਨ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਆਧੁਨਿਕ ਅਤੇ ਵਿਗਿਆਨਕ ਕਾਸ਼ਤ ਨਾਲ ਜੋੜਨ ਦੇ ਉਦੇਸ਼ ਨਾਲ 29 ਸਤੰਬਰ ਨੂੰ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਰਿਜਨਲ ਸਟੇਸ਼ਨਦੇ ਡਾਇਰੈਕਟਰ ਡਾ: ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮੇਲੇ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਹੋਣਗੇ। ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਲੁਧਿਆਣਾ ਦੇ ਵਾਈਸ ਚਾਂਸਲਰ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ’ਚ ਕਿਸਾਨਾਂ ਨੂੰ ਕਣਕ ਦੀਆਂ ਨਵੀਆਂ ਕਿਸਮਾਂ PBW-887, 927( ਬਰਾਨੀਹਾਲਤਾ ਵਾਸਤੇ ), 869 ਅਤੇ 872, ਸਰ੍ਹੋਂ ਅਤੇ ਛੋਲਿਆਂ ਦੇ ਬੀਜ ਮੁਹੱਈਆ ਕਰਵਾਏ ਜਾਣਗੇ। ਮੇਲੇ ਦੌਰਾਨ ਕਿਸਾਨਾਂ ਨੂੰ ਖੇਤੀ ਨਾਲ ਜੁੜੇ ਅਹਿਮ ਤੇ ਸਮੇਂ ਅਨੁਕੂਲ ਵਿਸ਼ਿਆਂ ਬਾਰੇ ਮਾਹਿਰਾਂ ਵਲੋਂ ਜਾਣਕਾਰੀ ਦਿੱਤੀ ਜਾਵੇਗੀ ਤੇ 100 ਤੋਂ ਵੱਧ ਖੇਤੀ ਅਧਾਰਿਤ ਸਟਾਲ ਤੇ ਪ੍ਰਦਰਸ਼ਨੀ ਲਗਾਈਆਂ ਜਾਣਗੀਆਂ।
ਪਿਛਲੀ ਖ਼ਬਰ ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਖੁਦਾਦਪੁਰ ਦੇ ਵਿਦਿਆਰਥੀਆਂ ਦਾ ਟੈਨੀਕੋਇਟ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਾਬੰਦੀ ਦੇ ਬਾਵਜੂਦ ਪਲਾਸਟਿਕ ਦੇ ਲਿਫਾਫਿਆਂ ਦੀ ਹੋ ਰਹੀ ਧੜੱਲੇ ਨਾਲ ਵਰਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।