25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਿਸ਼ਨ 2027 ਨੂੰ ਲੈ ਕੇ ਕਾਂਗਰਸ ਪਾਰਟੀ ਦੀ ਮੀਟਿੰਗ

ਤਾਰਾਗੜ੍ਹ, 24 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ’ਚ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਤਿਨ ਮਹਿਰਾ ਵਲੋਂ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ । ਇਸ ਦੌਰਾਨ ਨੌਜਵਾਨਾਂ ਨਾਲ ਕਾਂਗਰਸ ਦੀ ਆਉਣ ਵਾਲੀ ਰਣਨੀਤੀ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਖੇਤਰ ਦੀਆਂ ਜਨਤਕ ਸਮੱਸਿਆਵਾਂ ਨੂੰ ਉਠਾਉਣ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਸਬੰਧੀ ਚਰਚਾ ਕੀਤੀ ਗਈ ।

ਅਜੀਤ ਡੈਸਕ 25-09-2026
ਤਾਰਾਗੜ੍ਹ, 24 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ’ਚ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਤਿਨ ਮਹਿਰਾ ਵਲੋਂ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ । ਇਸ ਦੌਰਾਨ ਨੌਜਵਾਨਾਂ ਨਾਲ ਕਾਂਗਰਸ ਦੀ ਆਉਣ ਵਾਲੀ ਰਣਨੀਤੀ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਖੇਤਰ ਦੀਆਂ ਜਨਤਕ ਸਮੱਸਿਆਵਾਂ ਨੂੰ ਉਠਾਉਣ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਸਬੰਧੀ ਚਰਚਾ ਕੀਤੀ ਗਈ । ਨੌਜਵਾਨਾਂ ਨੇ ਆਪਣੇ-ਆਪਣੇ ਵਿਚਾਰ ਰੱਖੇ ਅਤੇ ਖੇਤਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ । ਮੀਟਿੰਗ ਵਿਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਿਸ਼ੇਸ਼ ਤੌਰ ’ਤੇ ਪਹੁੰਚੇ । ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਕਿਸੇ ਵੀ ਸਿਆਸੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਨੌਜਵਾਨ ਵਰਘ ਦੀ ਭੂਮਿਕਾ ਅਹਿਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਿਸ਼ਨ 2027 ਨੂੰ ਲੈ ਕੇ ਕਾਂਗਰਸੀ ਵਰਕਰ ਪਿੰਡ-ਪਿੰਡ ਅਤੇ ਬੂਥ ਪੱਧਰ ਤੱਕ ਲੋਕਾਂ ਨਾਲ ਸੰਪਰਕ ਸਥਾਪਿਤ ਕਰਨਗੇ ।
ਪਿਛਲੀ ਖ਼ਬਰ ‘ ਨਵੀਂ ਰੌਸ਼ਨੀ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ 28 ਸਤੰਬਰ ਨੂੰ ਲੁਧਿਆਣਾ ਦੇ ਪੀ.ਏ.ਯੂ. ਗਰਾਊਂਡ ਵਿਚ ਨੌਜਵਾਨ ਇਕੱਠੇ ਹੋਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।