25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਮੀਰ ਸ਼ਾਰਦਾ ਨੂੰ ਚੇਅਰਮੈਨ ਬਣਾਏ ਜਾਣ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਵਰਮਾ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਪਠਾਨਕੋਟ, 24 ਸਤੰਬਰ (ਸੁਮਿਤ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਮੀਰ ਸ਼ਾਰਦਾ ਨੂੰ ਪਾਰਟੀ ਹਾਈਕਮਾਨ ਵਲੋਂ ਮਾਰਕੀਟ ਕਮੇਟੀ ਪਠਾਨਕੋਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਲਗਾਤਾਰ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ । ਇਸੇ ਤਹਿਤ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਤੇ ਟਰਾਂਸਪੋਰਟ ਵਿੰਗ ਦੇ ਜਰਨਲ ਸਕੱਤਰ ਸੁਭਾਸ਼ ਵਰਮਾ ਨੇ ਸਮੀਰ ਸ਼ਾਰਦਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬੁੱਕਾ ਭੇਟ ਕੀਤਾ ਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।

ਅਜੀਤ ਡੈਸਕ 25-09-2026
ਪਠਾਨਕੋਟ, 24 ਸਤੰਬਰ (ਸੁਮਿਤ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਮੀਰ ਸ਼ਾਰਦਾ ਨੂੰ ਪਾਰਟੀ ਹਾਈਕਮਾਨ ਵਲੋਂ ਮਾਰਕੀਟ ਕਮੇਟੀ ਪਠਾਨਕੋਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਲਗਾਤਾਰ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ । ਇਸੇ ਤਹਿਤ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਤੇ ਟਰਾਂਸਪੋਰਟ ਵਿੰਗ ਦੇ ਜਰਨਲ ਸਕੱਤਰ ਸੁਭਾਸ਼ ਵਰਮਾ ਨੇ ਸਮੀਰ ਸ਼ਾਰਦਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬੁੱਕਾ ਭੇਟ ਕੀਤਾ ਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਸੁਭਾਸ਼ ਵਰਮਾ ਨੇ ਕਿਹਾ ਕਿ ਸਮੀਰ ਸ਼ਾਰਦਾ ਨੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਮਿਹਨਤ ਕੀਤੀ ਹੈ । ਉਨ੍ਹਾਂ ਕਿਹਾ ਕਿ ਸੰਗਠਨ ਪ੍ਰਤੀ ਉਨ੍ਹਾਂ ਦੀ ਸਰਗਰਮੀ ਤੇ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ । ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਮੇਸ਼ਾ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਦਾ ਮਾਣ-ਸਨਮਾਨ ਕੀਤਾ ਜਾਂਦਾ ਹੈ । ਇਸ ਮੌਕੇ ਸਮੀਰ ਸ਼ਾਰਦਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਵਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਹਿਯੋਗੀਆਂ ਅਤੇ ਸ਼ੁਭਚਿੰਤਕਾਂ ਦਾ ਸਮਰਥਨ ਉਨ੍ਹਾਂ ਨੂੰ ਲੋਕ ਸੇਵਾ ਦੇ ਕੰਮਾਂ ਨੂੰ ਹੋਰ ਅੱਗੇ ਵਧਾਉਣ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ । ਇਸ ਮੌਕੇ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ, ਹਲਕਾ ਇੰਚਾਰਜ ਰੋਹਿਤ ਸਿਆਲ, ਦੀਪ ਮਹਿਰਾ, ਪਵਨ ਮਹਾਜਨ, ਰਿਸ਼ੂ ਪ੍ਰਧਾਨ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਵਿਚ ਫਰੈਸ਼ਰਜ਼ ਪਾਰਟੀ ਦਾ ਆਯੋਜਨ ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।