ਰਾਜਨਬੀਰ ਸਿੰਘ ਘੁਮਾਣ ਵਲੋਂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਦਾ ਸਨਮਾਨ
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਯੂਥ ਵਿੰਗ ਬਣਾਉਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਹਾਈਕਮਾਂਡ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਵੱਖ-ਵੱਖ ਵਿੰਗਾਂ ਅੰਦਰ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।
ਅਜੀਤ ਡੈਸਕ
26-09-2026