26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੇਂਟ ਵਾਰੀਅਰ ਸਕੂਲ ਬਸਰਾਏ ਦਾ ਖੇਡਾਂ ’ਚ ਸੁਨਹਿਰੀ ਸਫ਼ਰ ਜਾਰੀ

ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਸੇਂਟ ਵਾਰੀਅਰ ਸਕੂਲ ਬਸਰਾਏ ਦੀ ਹੋਣਹਾਰ ਵਿਦਿਆਰਥਣ ਸਿਮਰਨਜੀਤ ਕੌਰ ਨੇ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬਾਕਸਿੰਗ ਚੈਂਪੀਅਨਸ਼ਿਪ-2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ +80 ਕਿਲੋਗ੍ਰਾਮ ਭਾਰ ਵਰਗ ’ਚ ਸੋਨ ਤਮਗਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਬੀਤੇ ਦਿਨੀਂ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਈ ਗਈ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ’ਚ ਸਿਮਰਨਜੀਤ ਕੌਰ ਨੇ ਆਪਣੀ ਸ਼ਾਨਦਾਰ ਖੇਡ, ਦ੍ਰਿੜ੍ਹ ਇਰਾਦੇ ਤੇ ਨਿਰੰਤਰ ਮਿਹਨਤ ਦੇ ਦਮ ’ਤੇ +80 ਕਿਲੋਗ੍ਰਾਮ ਭਾਰ ਵਰਗ ’ਚ ਸੋਨ ਤਮਗਾ ਆਪਣੇ ਨਾਂਅ ਕੀਤਾ।

ਰਾਜ ਪੱਧਰੀ ਖੇਡਾਂ ’ਚ ਸੋਨ ਤਗਮਾ ਜਿੱਤਣ ਵਾਲੀ ਸੇਂਟ ਵਾਰੀਅਰ ਸਕੂਲ ਬਸਰਾਏ ਦੀ ਵਿਦਿਆਰਥਣ ਸਿਮਰਨਜੀਤ ਕੌਰ। ਅਜੀਤ ਤਸਵੀਰ 26-09-2026
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਸੇਂਟ ਵਾਰੀਅਰ ਸਕੂਲ ਬਸਰਾਏ ਦੀ ਹੋਣਹਾਰ ਵਿਦਿਆਰਥਣ ਸਿਮਰਨਜੀਤ ਕੌਰ ਨੇ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬਾਕਸਿੰਗ ਚੈਂਪੀਅਨਸ਼ਿਪ-2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ +80 ਕਿਲੋਗ੍ਰਾਮ ਭਾਰ ਵਰਗ ’ਚ ਸੋਨ ਤਮਗਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਬੀਤੇ ਦਿਨੀਂ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਈ ਗਈ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ’ਚ ਸਿਮਰਨਜੀਤ ਕੌਰ ਨੇ ਆਪਣੀ ਸ਼ਾਨਦਾਰ ਖੇਡ, ਦ੍ਰਿੜ੍ਹ ਇਰਾਦੇ ਤੇ ਨਿਰੰਤਰ ਮਿਹਨਤ ਦੇ ਦਮ ’ਤੇ +80 ਕਿਲੋਗ੍ਰਾਮ ਭਾਰ ਵਰਗ ’ਚ ਸੋਨ ਤਮਗਾ ਆਪਣੇ ਨਾਂਅ ਕੀਤਾ। ਸਿਮਰਨਜੀਤ ਕੌਰ ਦੀ ਇਸ ਪ੍ਰਾਪਤੀ ਨਾਲ ਸਕੂਲ ’ਚ ਖੁਸ਼ੀ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੇਂਟ ਵਾਰੀਅਰ ਸਕੂਲ ਬਸਰਾਏ ਵਲੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਇਕ ਚਾਂਦੀ ਤੇ ਇਕ ਕਾਂਸੇ ਦਾ ਤਮਗਾ ਹਾਸਲ ਕੀਤਾ ਜਾ ਚੁੱਕਾ ਹੈ। ਲਗਾਤਾਰ ਮਿਲ ਰਹੀਆਂ ਇਨ੍ਹਾਂ ਖੇਡ ਪ੍ਰਾਪਤੀਆਂ ਨੇ ਸਕੂਲ ਦੀ ਖੇਡਾਂ ਦੇ ਖੇਤਰ ਵਿਚ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ। ਸਕੂਲ ਦੇ ਡਾਇਰੈਕਟਰ ਸਰਵਨ ਸਿੰਘ ਧੰਦਲ ਤੇ ਪ੍ਰਿੰਸੀਪਲ ਪਰਮਵੀਰ ਸਿੰਘ ਨੇ ਸਿਮਰਨਜੀਤ ਕੌਰ ਨੂੰ ਇਸ ਸ਼ਾਨਦਾਰ ਜਿੱਤ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਨਿਰੰਤਰ ਅਭਿਆਸ ਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਸਿਮਰਨਜੀਤ ਕੌਰ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ’ਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਸਕੂਲ ਤੇ ਪੰਜਾਬ ਦਾ ਨਾਂਅ ਰੌਸ਼ਨ ਕਰੇ। ਸਿਮਰਨਜੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਹਰਮੀਤ ਕੌਰ ਬੇਰੀ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਕਿਸਾਨ ਮੋਰਚਾ ਗੈਰ ਸਿਆਸੀ ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।