ਬਲਾਕ ਸੰਮਤੀ ਮੈਂਬਰ ਹਰਮੀਤ ਕੌਰ ਬੇਰੀ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ
ਭੈਣੀ ਮੀਆਂ ਖਾਂ, 25 ਸਤੰਬਰ (ਜਸਬੀਰ ਸਿੰਘ ਬਾਜਵਾ)-ਕਾਹਨੂੰਵਾਨ ’ਚ ਇਕ ਅਹਿਮ ਸਿਆਸੀ ਘਟਨਾਕ੍ਰਮ ਤਹਿਤ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਕਈ ਆਗੂ ਤੇ ਚੁਣੇ ਹੋਏ ਨੁਮਾਇੰਦੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜ਼ੂਦਗੀ ’ਚ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ। ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਬੇਰੀ ਪਿੰਡ ਤੋਂ ਬਲਾਕ ਸੰਮਤੀ ਮੈਂਬਰ ਹਰਮੀਤ ਕੌਰ, ਉਨ੍ਹਾਂ ਦੇ ਪਤੀ ਰਾਜਿੰਦਰ ਸਿੰਘ ਗੋਲਡੀ, ਬੇਰੀ ਪਿੰਡ ਦੇ ਪੰਚਾਇਤ ਮੈਂਬਰ ਗੁਰਸੇਵਕ ਸਿੰਘ, ਸੁਖਦੇਵ ਸਿੰਘ ਤੇ ਅੰਮ੍ਰਿਤਪਾਲ ਸਿੰਘ ਸ਼ਾਮਿਲ ਹਨ।
ਭੈਣੀ ਮੀਆਂ ਖਾਂ, 25 ਸਤੰਬਰ (ਜਸਬੀਰ ਸਿੰਘ ਬਾਜਵਾ)-ਕਾਹਨੂੰਵਾਨ ’ਚ ਇਕ ਅਹਿਮ ਸਿਆਸੀ ਘਟਨਾਕ੍ਰਮ ਤਹਿਤ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਕਈ ਆਗੂ ਤੇ ਚੁਣੇ ਹੋਏ ਨੁਮਾਇੰਦੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜ਼ੂਦਗੀ ’ਚ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ। ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਬੇਰੀ ਪਿੰਡ ਤੋਂ ਬਲਾਕ ਸੰਮਤੀ ਮੈਂਬਰ ਹਰਮੀਤ ਕੌਰ, ਉਨ੍ਹਾਂ ਦੇ ਪਤੀ ਰਾਜਿੰਦਰ ਸਿੰਘ ਗੋਲਡੀ, ਬੇਰੀ ਪਿੰਡ ਦੇ ਪੰਚਾਇਤ ਮੈਂਬਰ ਗੁਰਸੇਵਕ ਸਿੰਘ, ਸੁਖਦੇਵ ਸਿੰਘ ਤੇ ਅੰਮ੍ਰਿਤਪਾਲ ਸਿੰਘ ਸ਼ਾਮਿਲ ਹਨ। ਇਨ੍ਹਾਂ ਆਗੂਆਂ ਦੇ ਕਾਂਗਰਸ ’ਚ ਸ਼ਾਮਿਲ ਹੋਣ ਨਾਲ 15 ਮੈਂਬਰੀ ਕਾਹਨੂੰਵਾਨ ਬਲਾਕ ਸੰਮਤੀ ਵਿਚ ਕਾਂਗਰਸ ਦੇ ਮੈਂਬਰਾਂ ਦੀ ਗਿਣਤੀ 10 ਤੋਂ ਵੱਧ ਕੇ 11 ਹੋ ਗਈ ਹੈ, ਜਿਸ ਨਾਲ ਸਥਾਨਕ ਸੰਸਥਾ ’ਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ। ਨਵੇਂ ਆਗੂਆਂ ਦਾ ਸਵਾਗਤ ਕਰਦਿਆਂ ਸ: ਬਾਜਵਾ ਨੇ ਕਿਹਾ ਕਿ ਜ਼ਮੀਨੀ ਪੱਧਰ ਨਾਲ ਜੁੜੇ ਚੁਣੇ ਹੋਏ ਨੁਮਾਇੰਦਿਆਂ ਤੇ ਵਰਕਰਾਂ ਦਾ ਕਾਂਗਰਸ ਨਾਲ ਜੁੜਨਾ ਪੰਜਾਬ ਦੇ ਲੋਕਾਂ ਤੇ ਪਾਰਟੀ ਦੀਆਂ ਨੀਤੀਆਂ ਵਿਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਸ: ਬਾਜਵਾ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਜ਼ਮੀਨੀ ਪੱਧਰ ਨਾਲ ਜੁੜੀ ਰਹੀ ਹੈ ਤੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਆਮ ਪਰਿਵਾਰਾਂ ਦੇ ਮੁੱਦਿਆਂ ਲਈ ਡਟ ਕੇ ਖੜ੍ਹੀ ਹੈ। ਇਸ ਮੌਕੇ ਕਾਂਗਰਸੀ ਵਰਕਰ ਤੇ ਆਗੂ ਭਾਰੀ ਗਿਣਤੀ ’ਚ ਸ਼ਾਮਿਲ ਸਨ।