26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਦੀਨਾਨਗਰ, 25 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਆਮ ਆਦਮੀ ਪਾਰਟੀ ਦੀ ਲੋਕ-ਪੱਖੀ ਸੋਚ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੀਨਾਨਗਰ ਸ਼ਹਿਰ ’ਚ ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਸਮਾਜ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਦੀ ਬਾਂਹ ਫੜਨ ਲਈ ਵਚਨਬੱਧ ਹੈ।

ਅਜੀਤ ਡੈਸਕ 26-09-2026
ਦੀਨਾਨਗਰ, 25 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਆਮ ਆਦਮੀ ਪਾਰਟੀ ਦੀ ਲੋਕ-ਪੱਖੀ ਸੋਚ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੀਨਾਨਗਰ ਸ਼ਹਿਰ ’ਚ ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਸਮਾਜ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਦੀ ਬਾਂਹ ਫੜਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਯੋਜਨਾ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਲਕੇ ਦੇ ਹਰ ਘਰ ’ਚ ਰਾਸ਼ਨ ਪਹੁੰਚੇ ਤੇ ਕੋਈ ਵੀ ਮਜਬੂਰ ਪਰਿਵਾਰ ਭੁੱਖਾ ਨਾ ਸੋਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਸ਼ਨ ਕਿੱਟਾਂ ’ਚ ਰੋਜ਼ਾਨਾ ਵਰਤੋਂ ਦੀਆਂ ਮਿਆਰੀ ਵਸਤੂਆਂ ਸ਼ਾਮਿਲ ਕੀਤੀਆਂ ਗਈਆਂ ਹਨ ਜੋ ਪਰਿਵਾਰਾਂ ਦੇ ਗੁਜ਼ਾਰੇ ’ਚ ਵੱਡੀ ਮਦਦਗਾਰ ਸਾਬਤ ਹੋਣਗੀਆਂ। ਹਲਕਾ ਇੰਚਾਰਜ ਨੇ ਕਿਹਾ ਕਿ ਪਾਰਟੀ ਦਾ ਮੁੱਖ ਨਿਸ਼ਾਨਾ ਸਿਆਸਤ ਕਰਨਾ ਨਹੀਂ, ਬਲਕਿ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਯਤਨਸ਼ੀਲ ਹਨ ਤੇ ਹਰ ਇਕ ਨਾਗਰਿਕ ਦੀ ਸਮੱਸਿਆ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਤੇ ਗਲੀ-ਮੁਹੱਲੇ ਜਾ ਕੇ ਹਰੇਕ ਲੋੜਵੰਦ ਪਰਿਵਾਰ ਦੀ ਪਹਿਚਾਣ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ’ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਹਲਕੇ ਦੇ ਹਰ ਕੋਨੇ ਤੱਕ ਰਾਹਤ ਸਮਾਨ ਪਹੁੰਚਾਇਆ ਜਾਵੇਗਾ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੇ ਦਰਵਾਜ਼ੇ ਤੱਕ ਸਹੂਲਤਾਂ ਪਹੁੰਚਾ ਰਹੀ ਹੈ। ਦੀਨਾਨਗਰ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਉਹ ਦਿਨ-ਰਾਤ ਤਤਪਰ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਅਜਿਹੇ ਹੋਰ ਜਨ-ਕਲਿਆਣਕਾਰੀ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ ਤਾਂ ਜੋ ਹਰ ਨਾਗਰਿਕ ਨੂੰ ਉਸ ਦਾ ਬਣਦਾ ਹੱਕ ਬਿਨਾਂ ਕਿਸੇ ਪੱਖਪਾਤ ਦੇ ਮਿਲ ਸਕੇ। ਇਸ ਮੌਕੇ ਰਿਟਾ. ਲੈਕਚਰਾਰ ਵਿਜੇ ਮਹਾਜਨ ਅਤੇ ਮਦਨ ਮੋਹਨ ਡਾਲੀ ਵੀ ਮੌਜੂਦ ਸਨ ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ’ਚ ਆਧਾਰ ਕਾਰਡ ਦੀ ਜਗ੍ਹਾ ਵੋਟਰ ਕਾਰਡ ਤੇ ਪੈਨ ਕਾਰਡ ਹੋਇਆ ਲਾਜ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।