ਗੋਲਡਨ ਕਾਲਜ ਆਫ਼ ਫਾਰਮੇਸੀ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ
ਗੁਰਦਾਸਪੁਰ, 25 ਸਤੰਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਗੋਲਡਨ ਕਾਲਜ ਆਫ਼ ਫਾਰਮੇਸੀ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਫਾਰਮਾਸਿਸਟ ਦੀ ਸਮਾਜ ਤੇ ਸਿਹਤ ਸੇਵਾਵਾਂ ’ਚ ਮਹੱਤਵਪੂਰਨ ਭੂਮਿਕਾ ਨੂੰ ਦਰਸਾਉਣ ਲਈ ਵੱਖ-ਵੱਖ ਰਚਨਾਤਮਿਕ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਗੁਰਦਾਸਪੁਰ, 25 ਸਤੰਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਗੋਲਡਨ ਕਾਲਜ ਆਫ਼ ਫਾਰਮੇਸੀ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਫਾਰਮਾਸਿਸਟ ਦੀ ਸਮਾਜ ਤੇ ਸਿਹਤ ਸੇਵਾਵਾਂ ’ਚ ਮਹੱਤਵਪੂਰਨ ਭੂਮਿਕਾ ਨੂੰ ਦਰਸਾਉਣ ਲਈ ਵੱਖ-ਵੱਖ ਰਚਨਾਤਮਿਕ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪੋਸਟਰ ਬਣਾਉਣ, ਮਾਡਲ ਤਿਆਰ ਕਰਨ, ਨੁੱਕੜ ਨਾਟਕ, ਨਾਚ ਤੇ ਜਾਗਰੂਕਤਾ ਰੈਲੀ ਰਾਹੀਂ ਲੋਕਾਂ ਨੂੰ ਫਾਰਮਾਸਿਸਟ ਦੀ ਭੂਮਿਕਾ ਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਦੱਸਿਆ ਕਿ ਮੌਜੂਦਾ ਸਮੇਂ ’ਚ ਫਾਰਮਾਸਿਸਟ ਸਿਹਤ ਸੇਵਾਵਾਂ ਦਾ ਅਹਿਮ ਹਿੱਸਾ ਹਨ ਤੇ ਮਰੀਜ਼ਾਂ ਨੂੰ ਦਵਾਈਆਂ ਸਬੰਧੀ ਸਹੀ ਜਾਣਕਾਰੀ ਦੇਣ ਦੇ ਨਾਲ-ਨਾਲ ਸਿਹਤ ਜਾਗਰੂਕਤਾ ਪੈਦਾ ਕਰਨ ’ਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਇਸ ਮੌਕੇ ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ, ਚੀਫ਼ ਮੈਨੇਜਿੰਗ ਡਾਇਰੈਕਟਰ ਡਾ: ਰਾਘਵ ਮਹਾਜਨ, ਐਮ.ਡੀ ਵਿਨਾਇਕ ਮਹਾਜਨ ਤੇ ਚੀਫ਼ ਐਡਮਿਨਿਸਟ੍ਰੇਟਰ ਟੀ. ਆਰ. ਸ਼ਰਮਾ ਨੇ ਵਿਦਿਆਰਥੀਆਂ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਅਜਿਹੀਆਂ ਗਿਆਨਵਰਧਕ ਤੇ ਰਚਨਾਤਮਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਡਾ: ਮੋਹਿਤ ਮਹਾਜਨ ਤੇ ਚੀਫ਼ ਮੈਨੇਜਿੰਗ ਡਾਇਰੈਕਟਰ ਡਾ: ਰਾਘਵ ਮਹਾਜਨ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ ਤੇ ਰਚਨਾਤਮਿਕ ਹੁਨਰ ਨੂੰ ਵਿਕਸਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਪ੍ਰੋਗਰਾਮ ਦੀ ਸਫ਼ਲਤਾ ਲਈ ਫਾਰਮੇਸੀ ਵਿਭਾਗ ਦੇ ਸਟਾਫ਼ ਮੈਂਬਰਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ । ਵਿਦਿਆਰਥੀਆਂ ਨੇ ਸੰਦੇਸ਼ ਦਿੱਤਾ ਕਿ ਫਾਰਮਾਸਿਸਟ ਸਿਰਫ਼ ਦਵਾਈਆਂ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਨਹੀਂ, ਸਗੋਂ ਸਿਹਤ ਪ੍ਰਣਾਲੀ ਦਾ ਮਹੱਤਵਪੂਰਨ ਅੰਗ ਹਨ ਜੋ ਮਰੀਜ਼ਾਂ ਨੂੰ ਦਵਾਈਆਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ’ਚ ਅਹਿਮ ਯੋਗਦਾਨ ਪਾਉਂਦੇ ਹਨ । ਇਸ ਮੌਕੇ ਗੋਲਡਨ ਕਾਲਜ ਆਫ਼ ਫਾਰਮੇਸੀ ਦੇ ਪ੍ਰਿੰਸੀਪਲ ਡਾ: ਦਲਜੀਤ ਮਸੀਹ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।