ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ’ਚ ਪਿੰਡ ਸਤਕੋਹਾ ਵਿਖੇ 392 ਰਾਸ਼ਨ ਕਿੱਟਾਂ ਵੰਡੀਆਂ
ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਪਿੰਡ ਸਤਕੋਹਾ ਵਿਖੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ’ਚ 392 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਹਾਜ਼ਰ ਲਖਵਿੰਦਰ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ, ਬਲਰਾਜ ਸਿੰਘ ਸਾਬਕਾ ਸਰਪੰਚ , ਜਗਜੀਤ ਸਿੰਘ, ਪ੍ਰਕਾਸ਼ ਮਸੀਹ, ਵਿਲਸਨ ਮਸੀਹ, ਕੋਲਾ ਮਸੀਹ, ਦਲਬੀਰ ਮਸੀਹ ਅਤੇ ਤਾਜ ਮਸੀਹ ਆਦਿ ਪਿੰਡ ਦੇ ਮੁਹਤਬਰ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ, ਖਾਸ ਕਰਕੇ ਗਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਪਿੰਡ ਸਤਕੋਹਾ ਵਿਖੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ’ਚ 392 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਹਾਜ਼ਰ ਲਖਵਿੰਦਰ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ, ਬਲਰਾਜ ਸਿੰਘ ਸਾਬਕਾ ਸਰਪੰਚ , ਜਗਜੀਤ ਸਿੰਘ, ਪ੍ਰਕਾਸ਼ ਮਸੀਹ, ਵਿਲਸਨ ਮਸੀਹ, ਕੋਲਾ ਮਸੀਹ, ਦਲਬੀਰ ਮਸੀਹ ਅਤੇ ਤਾਜ ਮਸੀਹ ਆਦਿ ਪਿੰਡ ਦੇ ਮੁਹਤਬਰ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ, ਖਾਸ ਕਰਕੇ ਗਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮਕਸਦ ਆਮ ਪਰਿਵਾਰਾਂ ਦੇ ਘਰੇਲੂ ਖਰਚਿਆਂ ਦਾ ਬੋਝ ਘਟਾਉਣਾ ਤੇ ਲੋੜਵੰਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਸਹਿਯੋਗ ਨਾਲ ਇਲਾਕੇ ਵਿਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀਆਂ ਜ਼ਰੂਰਤਾਂ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੜਕਾਂ, ਗਲੀਆਂ, ਪਾਣੀ, ਸਫਾਈ, ਸਿਹਤ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਕੰਮਾਂ ਦੇ ਨਾਲ ਲੋੜਵੰਦ ਲੋਕਾਂ ਦੀ ਮਦਦ ਲਈ ਵੀ ਉਪਰਾਲੇ ਜਾਰੀ ਰਹਿਣੇ ਚਾਹੀਦੇ ਹਨ ।