26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਠਾਨਕੋਟ ਦੇ ਵਾਰਡ ਨੰਬਰ-49 ’ਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਪ੍ਰਦਰਸ਼ਨ

ਪਠਾਨਕੋਟ, 25 ਸਤੰਬਰ (ਵਿਨੋਦ)-ਪਠਾਨਕੋਟ ਦੇ ਵਾਰਡ ਨੰਬਰ-49 ਵਿਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਉਨ੍ਹਾਂ ਨੂੰ ਪਾਣੀ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਅਜੀਤ ਡੈਸਕ 26-09-2026
ਪਠਾਨਕੋਟ, 25 ਸਤੰਬਰ (ਵਿਨੋਦ)-ਪਠਾਨਕੋਟ ਦੇ ਵਾਰਡ ਨੰਬਰ-49 ਵਿਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਉਨ੍ਹਾਂ ਨੂੰ ਪਾਣੀ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪਾਣੀ ਨਾ ਮਿਲਣ ਕਾਰਨ ਜਿੱਥੇ ਉਨ੍ਹਾਂ ਨੂੰ ਪੀਣ ਦੇ ਪਾਣੀ ਦੀ ਸਮੱਸਿਆ ਆ ਰਹੀ ਹੈ, ਉੱਥੇ ਹੀ ਉਹ ਦੋ ਦਿਨ ਤੋਂ ਨਹਾਤੇ ਵੀ ਨਹੀਂ ਹਨ ਤੇ ਨਾ ਹੀ ਕੱਪੜੇ ਧੋਤੇ ਹਨ, ਜਿਸ ਕਾਰਨ ਉਨ੍ਹਾਂ ਨੂੰ ਬੜੀ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪਰ ਸਬੰਧਿਤ ਪ੍ਰਸ਼ਾਸਨ ਅਤੇ ਕੌਂਸਲਰ ਇਸ ਵੱਲ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਦਾ ਬੋਰ ਨੂੰ ਠੀਕ ਕਰਵਾ ਦਿੰਦਾ ਹੈ ਤਾਂ ਉਨ੍ਹਾਂ ਦੀ ਸਮੱਸਿਆ ਠੀਕ ਹੋ ਸਕਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਪ੍ਰਸ਼ਾਸਨ ਨੇ ਕੋਈ ਉੱਚਿਤ ਕਦਮ ਨਹੀਂ ਚੁੱਕਿਆ ਤਾਂ ਉਹ ਰੋਸ ਪ੍ਰਦਰਸ਼ਨ ਕਰਨਗੇ ।
ਪਿਛਲੀ ਖ਼ਬਰ ਪੈਨਸ਼ਨਰਾਂ ਨੇ 18 ਫੀਸਦੀ ਡੀ.ਏ. ਦੀ ਬਕਾਇਆ ਅਦਾਇਗੀ ਸਮੇਤ ਹੋਰ ਮੰਗਾਂ ਲਈ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਕਾਰ ਤੇ ਆਟੋ ਦੀ ਟੱਕਰ ’ਚ ਆਟੋ ਚਾਲਕ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।