27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਕੀਤੀਆਂ ਵਿਚਾਰਾਂ

ਗੁਰਦਾਸਪੁਰ, 26 ਸਤੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕਮਲਜੀਤ ਚਾਵਲਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਅਹਿਮ ਮੁੱਦਿਆਂ ’ਤੇ ਵਿਚਾ ਚਰਚਾ ਕੀਤੀ।

ਅਜੀਤ ਡੈਸਕ 27-09-2026
ਗੁਰਦਾਸਪੁਰ, 26 ਸਤੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕਮਲਜੀਤ ਚਾਵਲਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਅਹਿਮ ਮੁੱਦਿਆਂ ’ਤੇ ਵਿਚਾ ਚਰਚਾ ਕੀਤੀ। ਕਮਲਜੀਤ ਚਾਵਲਾ ਨੇ ਦੱਸਿਆ ਕਿ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿੱਜੀ ਤੌਰ ’ਤੇ ਮਿਲ ਕੇ ਉਨ੍ਹਾਂ ਦਾ ਹਾਲ ਜਾਣਿਆ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਦੀ ਗੱਲ ਕੀਤੀ ਹੈ ਅਤੇ ਲੋਕ ਉਨ੍ਹਾਂ ਦੀਆਂ ਨੀਤੀਆਂ ਤੋਂ ਕਾਫੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਹਲਕਾ ਦੀਨਾਨਗਰ ਪਿਛਲੇ 70 ਸਾਲਾ ਤੋਂ ਪਛੜਿਆ ਪਿਆ ਹੈ, ਜਿਸ ਨਾਲ ਬੁਨਿਆਦੀ ਢਾਂਚੇ ਨੂੰ ਕਾਫੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ 2027 ਦੀਆਂ ਚੋਣਾਂ ਵਿਚ ਅਕਾਲੀ ਸਰਕਾਰ ਬਣਦੀ ਹੈ ਤਾਂ ਉਹ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਗੇ, ਜਿਸ ਨਾਲ ਬੁਨਿਆਦੀ ਢਾਂਚਾ ਮਜਬੂਤ ਹੋਵੇਗਾ।
ਪਿਛਲੀ ਖ਼ਬਰ 8 ਫ਼ੀਸਦੀ ਡੀ.ਏ. ਦਾ ਲਾਲੀਪੋਪ ਮੁਲਾਜ਼ਮ ਜਥੇਬੰਦੀਆਂ ਨੂੰ ਮਨਜ਼ੂਰ ਨਹੀਂ -ਜੌਲੀ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਲੱਗਾ ਵਿਸ਼ੇਸ਼ ਸਿਹਤ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।