27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਫਤਹਿਗੜ੍ਹ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਕੱਢਿਆ ਜਾਵੇਗਾ ‘ਬੰਦੀ ਸਿੰਘ ਰਿਹਾਈ ਮਾਰਚ’- ਗੁਰਿੰਦਰ ਸਿੰਘ ਬਾਜਵਾ

ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-31 ਸਾਲਾ ਤੋ ਜ਼ੇਲ੍ਹਾ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੁੰ ਲੈ ਕੇ 2 ਅਕਤੂਬਰ ਨੁੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਬੰਦੀ ਸਿੰਘ ਰਿਹਾਈ ਮਾਰਚ ਕੱਢਿਆ ਜਾਵੇਗਾ। ਇਸ ਮਾਰਚ ਦਾ ਮਕਸਦ ਲੰਮੇ ਸਮੇ ਤੋ ਜ਼ੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੁੰ ਆਮ ਲੋਕਾ ਤੱਕ ਪਹੁੰਚਾ ਕੇ ਲੋਕ ਲਹਿਰ ਬਣਾਉਣਾ ਹੈ।

ਸ: ਗੁਰਿੰਦਰ ਸਿੰਘ ਬਾਜਵਾ 27-09-2026
ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-31 ਸਾਲਾ ਤੋ ਜ਼ੇਲ੍ਹਾ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੁੰ ਲੈ ਕੇ 2 ਅਕਤੂਬਰ ਨੁੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਬੰਦੀ ਸਿੰਘ ਰਿਹਾਈ ਮਾਰਚ ਕੱਢਿਆ ਜਾਵੇਗਾ। ਇਸ ਮਾਰਚ ਦਾ ਮਕਸਦ ਲੰਮੇ ਸਮੇ ਤੋ ਜ਼ੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੁੰ ਆਮ ਲੋਕਾ ਤੱਕ ਪਹੁੰਚਾ ਕੇ ਲੋਕ ਲਹਿਰ ਬਣਾਉਣਾ ਹੈ। ਇਸ ਸਬੰਧੀ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਕਾਨੁੰਨੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਸਬੰਧੀ ਸਰਕਾਰਾਂ ਨੁੰ ਸੰਵਿਧਾਨਿਕ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਫ਼ੈਸਲਾ ਲੈਣਾ ਚਾਹੀਦਾ ਹੈ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਸਰਕਾਰਾਂ ਇਸ ਨੁੰ ਵੋਟਾਂ ਦੀ ਖੇਡ ਨਾਲ ਜੋੜ ਕੇ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਰਚ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ ਅਤੇ ਇਸ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲਿਆ ਵੱਲ ਸਰਕਾਰਾਂ ਦਾ ਧਿਆਨ ਖਿੱਚਿਆ ਜਾਵੇਗਾ। ਸ: ਬਾਜਵਾ ਨੇ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਕੱਢੇ ਜਾਣ ਵਾਲੇ ਇਸ ਮਾਰਚ ਵਿਚ ਵੱਡੀ ਗਿਣਤੀ ’ਚ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਹ ਮਾਰਚ 2 ਅਕਤੂਬਰ ਨੁੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਵੇਰੇ 10 ਵਜੇ ਚੱਲ ਕੇ ਗੁਰਦੁਆਰਾ ਨਾਨਕੀਆਣਾ ਸਾਹਿਬ ਅਤੇ ਗੁਰਦੁਆਰਾ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਰਾਤ ਨੁੰ ਵਿਸ਼ਰਾਮ ਕਰੇਗਾ ਅਤੇ 3 ਅਕਤੂਬਰ ਨੁੰ ਗੁਰਦੁਆਰਾ ਨਾਨਕੀਆਣਾ ਸਾਹਿਬ ਤੋਂ ਸਵੇਰੇ 10 ਵਜੇ ਚਲ ਕੇ ਵੱਖ-ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ। ਸ: ਬਾਜਵਾ ਨੇ ਸੰਗਤਾਂ ਨੁੰ ਅਪੀਲ ਕੀਤੀ ਕਿ ਉਹ 2 ਅਕਤੂਬਰ ਨੁੰ ਮਾਰਚ ਵਿਚ ਸ਼ਾਮਲ ਹੋ ਕੇ ਬੰਦੀ ਸਿਘਾਂ ਦੀ ਰਿਹਾਈ ਦੀ ਮੰਗ ਨੁੰ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਉਠਾ ਕੇ ਲੋਕ ਲਹਿਰ ਬਣਾਉਣ ਵਿਚ ਸਹਿਯੋਗ ਦੇਣ।
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਗੁਰਦਾਸਪੁਰ ’ਚ 2027 ਦੀਆਂ ਚੋਣਾਂ ਦਾ ਰਾਜਨੀਤਿਕ ਸਮੀਕਰਨ ਤੇ ਪਿਛਲੇ ਅੰਕੜਿਆਂ ਦੀ ਸਮੀਖਿਆ ਅਗਲੀ ਖ਼ਬਰ ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।