27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਬਾਠ ਝੰਗੀ ਵਲੋਂ ਪੰਨਵਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਕਲਾਨੌਰ, 26 ਸਤੰਬਰ (ਪੁਰੇਵਾਲ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾਂ ਤਹਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੰਨਵਾਂ ਤੋਂ ਯਾਤਰਾ ਲਈ ਬੱਸ ਰਵਾਨਾਂ ਕੀਤੀ ਗਈ। ਇਸ ਦੌਰਾਨ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਸ: ਰਣਜੇਤ ਸਿੰਘ ਬਾਠ ਝੰਗੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਵਲੋਂ ਯਾਤਰਾ ਬੱਸ ਨੂੰ ਹਰੀ ਝੰਡੀ ਦਿੱਤੀ ਗਈ।

ਅਜੀਤ ਡੈਸਕ 27-09-2026
ਕਲਾਨੌਰ, 26 ਸਤੰਬਰ (ਪੁਰੇਵਾਲ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾਂ ਤਹਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੰਨਵਾਂ ਤੋਂ ਯਾਤਰਾ ਲਈ ਬੱਸ ਰਵਾਨਾਂ ਕੀਤੀ ਗਈ। ਇਸ ਦੌਰਾਨ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਸ: ਰਣਜੇਤ ਸਿੰਘ ਬਾਠ ਝੰਗੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਵਲੋਂ ਯਾਤਰਾ ਬੱਸ ਨੂੰ ਹਰੀ ਝੰਡੀ ਦਿੱਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਬਾਠ ਝੰਗੀ ਨੇ ਕਿਹਾ ਕਿ ਪਿੰਡ ਪੰਨਵਾਂ ਤੋਂ ਸ਼ਰਧਾਲੂਆਂ ਨੂੰ ਯਾਤਰਾ ਬੱਸ ਰਾਹੀਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਗਿਆ ਹੈ ਅਤੇ ਯਾਤਰਾ ਬੱਸ ਦੇ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ’ਚ ਇਤਿਹਾਸਕ ਸਥਾਨਾਂ ਸਮੇਤ ਸ੍ਰੀ ਨੈਣਾ ਦੇਵੀ ਆਦਿ ਦੇ ਦਰਸ਼ਨ ਕਰਨਗੇ। ਇਸ ਮੌਕੇ ਯਾਤਰੂਆਂ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਚੇਅ. ਬਾਠ ਝੰਗੀ ਨੇ ਕਿਹਾ ਕਿ ਜਿਸ ਤਰ੍ਹਾਂ ਸੂਬਾ ਸਰਕਾਰ ਵਲੋਂ ਲੋਕ ਹਿੱਤ ਦੇ ਕਾਰਜ਼ ਕਰ ਰਹੀ ਹੈ ਉਸ ਨਾਲ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਲੋਕਪ੍ਰਿਯਤਾ ਵੱਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਊਣ ਵਾਲੇ ਸਮੇਂ ਦੌਰਾਨ ਸੂਬੇ ’ਚ ਦੁਬਾਰਾ ‘ਆਪ’ ਦੀ ਸਰਕਾਰ ਸੱਤਾ ’ਤੇ ਕਾਬਜ਼ ਹੋਵੇਗੀ। ਇਸ ਮੌਕੇ ’ਤੇ ਬਲਾਕ ਪ੍ਰਧਾਨ ਸਤਨਾਮ ਸਿੰਘ ਬਾਜਵਾ, ਜਗਦੀਸ਼ ਸਿੰਘ ਪੰਨੂੰ, ਠੇਕੇਦਾਰ ਹਰਭਜਨ ਸਿੰਘ ਸੰਧੂ, ਮੋਹਨ ਮਸੀਹ ਲੁਕਮਾਨੀਆਂ ਵੀ ਹਾਜ਼ਰ ਰਹੇ ।
ਪਿਛਲੀ ਖ਼ਬਰ ਵਡਾਲਾ ਗ੍ਰੰਥੀਆਂ ਸਕੂਲ ਵਿਖੇ ਵਾਤਾਵਰਨ ਸੰਭਾਲ ਵਿਸ਼ੇ ’ਤੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ਹੋਈ ਲੜਾਈ ਦੌਰਾਨ ਜ਼ਖ਼ਮੀ ਹੋਏ ਬੰਦੀ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਦੇ ਬਾਹਰ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।