27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਡਾਲਾ ਗ੍ਰੰਥੀਆਂ ਸਕੂਲ ਵਿਖੇ ਵਾਤਾਵਰਨ ਸੰਭਾਲ ਵਿਸ਼ੇ ’ਤੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਵਡਾਲਾ ਗ੍ਰੰਥੀਆਂ, 26 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਪ੍ਰਿੰਸੀਪਲ ਰਾਮ ਲਾਲ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਾਤਾਵਰਣ ਸੰਭਾਲ ਵਿਸ਼ੇ ’ਤੇ ਵਿਦਿਆਰਥੀਆਂ ਦੇ ਪੇਂਟਿੰਗ, ਭਾਸ਼ਣ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ’ਤੇ ਪਹੁੰਚੇ ਖੇਤੀਬਾੜੀ ਵਿਭਾਗ ਵਲੋਂ ਐਗਰੀਕਲਚਰ ਐਕਸਟੈਂਸ਼ਨ ਅਫ਼ਸਰ ਗੁਰਪ੍ਰੀਤ ਸਿੰਘ, ਮੈਡਮ ਨਵਜੋਤ ਕੌਰ ਅਤੇ ਪ੍ਰਿੰਸੀਪਲ ਰਾਮ ਲਾਲ ਨੇ ਸਨਮਾਨਿਤ ਕੀਤਾ।

ਅਜੀਤ ਡੈਸਕ 27-09-2026
ਵਡਾਲਾ ਗ੍ਰੰਥੀਆਂ, 26 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਪ੍ਰਿੰਸੀਪਲ ਰਾਮ ਲਾਲ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਾਤਾਵਰਣ ਸੰਭਾਲ ਵਿਸ਼ੇ ’ਤੇ ਵਿਦਿਆਰਥੀਆਂ ਦੇ ਪੇਂਟਿੰਗ, ਭਾਸ਼ਣ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ’ਤੇ ਪਹੁੰਚੇ ਖੇਤੀਬਾੜੀ ਵਿਭਾਗ ਵਲੋਂ ਐਗਰੀਕਲਚਰ ਐਕਸਟੈਂਸ਼ਨ ਅਫ਼ਸਰ ਗੁਰਪ੍ਰੀਤ ਸਿੰਘ, ਮੈਡਮ ਨਵਜੋਤ ਕੌਰ ਅਤੇ ਪ੍ਰਿੰਸੀਪਲ ਰਾਮ ਲਾਲ ਨੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਗ ਕਾਰਨ ਖੇਤਾਂ ਦੇ ਆਲੇ-ਦੁਆਲੇ ਲੱਗੇ ਹਰੇ-ਭਰੇ ਦਰੱਖਤਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਰਾਮ ਲਾਲ ਨੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਦਿਆਂ ਕਿਹਾ ਕਿ ਵਿਦਿਆਰਥੀ ਆਪਣੇ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਵੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪਰਵੇਜ਼ ਸੰਧੂ ਦੀ ਪੁਸਤਕ ‘ਬਲੌਰੀ ਅੱਖ ਵਾਲਾ ਮੁੰਡਾ’ ਦਾ ਦੂਜਾ ਐਡੀਸ਼ਨ ਲੋਕ ਅਰਪਣ ਅਗਲੀ ਖ਼ਬਰ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਬਾਠ ਝੰਗੀ ਵਲੋਂ ਪੰਨਵਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।