28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕਿਸਾਨ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ-ਹੈਪੀ

ਨੌਸ਼ਹਿਰਾ ਮੱਝਾ ਸਿੰਘ, 27 ਸਤੰਬਰ (ਰਵੀ ਭਗਤ)- ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਨ ਬਹੁਤ ਦੂਸ਼ਿਤ ਹੋ ਰਿਹਾ ਹੈ ਤੇ ਲੋਕ ਭਿਆਨਕ ਬਿਮਾਰੀਆਂ ਦੀ ਲਪੇਟ ’ਚ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਕਿਸਾਨ ਆਗੂ ਤੇ ਖੇਤੀਬਾੜੀ ਮਾਹਿਰ ਪ੍ਰਿਤਪਾਲ ਸਿੰਘ ਹੈਪੀ ਬਿਧੀਪੁਰ ਨੇ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।

ਕਿਸਾਨ ਆਗੂ ਪ੍ਰਿਤਪਾਲ ਸਿੰਘ ਹੈਪੀ 28-09-2026
ਨੌਸ਼ਹਿਰਾ ਮੱਝਾ ਸਿੰਘ, 27 ਸਤੰਬਰ (ਰਵੀ ਭਗਤ)- ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਨ ਬਹੁਤ ਦੂਸ਼ਿਤ ਹੋ ਰਿਹਾ ਹੈ ਤੇ ਲੋਕ ਭਿਆਨਕ ਬਿਮਾਰੀਆਂ ਦੀ ਲਪੇਟ ’ਚ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਕਿਸਾਨ ਆਗੂ ਤੇ ਖੇਤੀਬਾੜੀ ਮਾਹਿਰ ਪ੍ਰਿਤਪਾਲ ਸਿੰਘ ਹੈਪੀ ਬਿਧੀਪੁਰ ਨੇ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਵੀਂ ਤਕਨੀਕ ਅਤੇ ਖੇਤੀਬਾੜੀ ਵਿਭਾਗ ਇਸ ਗੱਲ ਲਈ ਯਤਨਸ਼ੀਲ ਹਨ ਕਿ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤੇ ਇਹ ਕੰਮ ਕਿਸਾਨਾਂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਹੋ ਸਕਦਾ। ਕਿਸਾਨ ਆਗੂ ਹੈਪੀ ਬਿਧੀਪੁਰ ਨੇ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਸਭ ਨੂੰ ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖ ਕੇ ਵੱਧ ਤੋਂ ਵੱਧ ਪੌਦੇ ਲਗਾਨੇ ਚਾਹੀਦੇ ਹਨ ਤਾਂ ਹੀ ਅਸੀ ਸ਼ੁੱਧ ਵਾਤਾਵਰਨ ਵਿਚ ਰਹਿਕੇ ਖੁਸ਼ਹਾਲ ਜੀਵਨ ਬਤੀਤ ਕਰ ਸਕਦੇ ਹਾਂ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ, ਬਾਰਾਦਰੀ ਤੇ ਸ਼ਾਨਦਾਰ ਇਤਿਹਾਸਿਕ ਵਿਰਾਸਤ ਜੋ ਅੱਜ ਆਪਣੀ ਹੋਂਦ ਲਈ ਜੂਝ... ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੇ ਮਸਾਣੀਆਂ ਪਿੰਡ ’ਚ 51 ਮੈਂਬਰੀ ਕਮੇਟੀ ਬਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।