29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਡਾਲਾ ਗ੍ਰੰਥੀਆਂ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਵਡਾਲਾ ਗ੍ਰੰਥੀਆਂ, 28 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ਮੌਕੇ ਸਸਸਸ ਵਡਾਲਾ ਗ੍ਰੰਥੀਆਂ ਵਿਖੇ ਸਮੂਹ ਸਟਾਫ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਦੇਸ਼-ਪ੍ਰੇਮ, ਨਿਡਰਤਾ ਅਤੇ ਮਹਾਨ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 29-09-2026
ਵਡਾਲਾ ਗ੍ਰੰਥੀਆਂ, 28 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ਮੌਕੇ ਸਸਸਸ ਵਡਾਲਾ ਗ੍ਰੰਥੀਆਂ ਵਿਖੇ ਸਮੂਹ ਸਟਾਫ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਦੇਸ਼-ਪ੍ਰੇਮ, ਨਿਡਰਤਾ ਅਤੇ ਮਹਾਨ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਰਾਮ ਲਾਲ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੇ ਵਿਚਾਰਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਛੋਟੀ ਉਮਰ ਵਿਚ ਹੀ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਅਤੇ ਉਨ੍ਹਾਂ ਦੀ ਕੁਰਬਾਨੀ ਦੇਸ਼ ਦੇ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਨਿਡਰਤਾ, ਦੇਸ਼-ਪ੍ਰੇਮ, ਮਿਹਨਤ ਅਤੇ ਕੁਰਬਾਨੀ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿਚ ਚੰਗੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ ਅਤੇ ਵਿਦਿਆਰਥੀਆਂ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਿਛਲੀ ਖ਼ਬਰ ਲਵਲੀ ਪ੍ਰੋਫੈਸ਼ਨਲ ਅਤੇ ਚਿਤਕਾਰਾ ਯੂਨੀਵਰਸਿਟੀ ਘਟਨਾਕ੍ਰਮ ਦੀ ਉੱਚ ਪੱਧਰੀ ਜਾਂਚ ਹੋਵੇ : ਕਰਨੈਲ ਸਿੰਘ ਪੀਰ ਮੁਹੰਮਦ ਤੇ ਭਾਈ... ਅਗਲੀ ਖ਼ਬਰ ਝਾਂਸੀ ਰਾਣੀ ਦੀ ਮੂਰਤੀ ਨੂੰ ਫਲੈਕਸ ਬੋਰਡਾਂ ਪਿੱਛੇ ਲੁਕਾਉਣਾ ਮੰਦਭਾਗਾ-ਬੀਬੀ ਸਤਪਾਲ ਕੌਰ ਲੀਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।