29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਵ ਨਿਯੁਕਤ ਸਬ ਇੰਸਪੈਕਟਰ ਪਲਵਿੰਦਰ ਸਿੰਘ ਨੇ ਸੰਭਾਲਿਆ ਥਾਣਾ ਨਰੋਟ ਜੈਮਲ ਸਿੰਘ ਦਾ ਚਾਰਜ

ਨਰੋਟ ਜੈਮਲ ਸਿੰਘ, 28 ਸਤੰਬਰ (ਸ਼ਸ਼ੀ ਕੁਮਾਰ)-ਐਸ. ਐਸ.

ਥਾਣਾ ਨਰੋਟ ਜੈਮਲ ਸਿੰਘ ਦਾ ਚਾਰਜ ਸੰਭਾਲਦੇ ਹੋਏ ਸਬ ਇੰਸਪੈਕਟਰ ਪਲਵਿੰਦਰ ਸਿੰਘ । ਤਸਵੀਰ: ਸ਼ਸ਼ੀ ਕੁਮਾਰ 29-09-2026
ਨਰੋਟ ਜੈਮਲ ਸਿੰਘ, 28 ਸਤੰਬਰ (ਸ਼ਸ਼ੀ ਕੁਮਾਰ)-ਐਸ.ਐਸ.ਪੀ. ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹੇ ਵਿਚ ਪੁਲਿਸ ਵਿਭਾਗ ਕੀਤੀਆਂ ਗਈਆਂ ਬਦਲੀਆਂ ਅਨੁਸਾਰ ਸਬ ਇੰਸਪੈਕਟਰ ਪਲਵਿੰਦਰ ਸਿੰਘ ਨੂੰ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਥਾਣਾ ਨਰੋਟ ਜੈਮਲ ਸਿੰਘ ਦਾ ਇੰਚਾਰਜ ਨਿਯੁਕਤ ਕੀਤਾ ਗਿਆ । ਇਸ ਮੌਕੇ ਥਾਣਾ ਨਰੋਟ ਜੈਮਲ ਸਿੰਘ ਦਾ ਚਾਰਜ ਸੰਭਾਲਦੇ ਹੋਏ ਸਬ ਇੰਸਪੈਕਟਰ ਪਲਵਿੰਦਰ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਥਾਣਿਆਂ ਵਿਚ ਬਤੌਰ ਐਸ.ਐਚ.ਓ. ਦੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਤੇ ਜ਼ਿਲ੍ਹਾ ਪਠਾਨਕੋਟ ਵਿਖੇ ਉਹ ਪਹਿਲੀ ਵਾਰ ਐਸ.ਐਚ.ਓ . ਲੱਗੇ ਹਨ । ਇਸ ਮੌਕੇ ਉਨ੍ਹਾਂ ਆਪਣੇ ਥਾਣੇ ਦੇ ਪੁਲਿਸ ਕਰਮਚਾਰੀਆਂ ਨਾਲ ਮੀਟਿੰਗ ਕੀਤੀ । ਜਿਸ ਵਿਚ ਉਨ੍ਹਾਂ ਆਪਣੇ ਪੁਲਿਸ ਕਰਮਚਾਰੀਆਂ ਨੂੰ ਥਾਣੇ ਵਿਚ ਆਉਣ ਵਾਲੇ ਲੋਕਾਂ ਦਾ ਕੰਮ ਸਮੇਂ ਸਿਰ ਤੇ ਉਨ੍ਹਾਂ ਦਾ ਮਾਨ ਸਨਮਾਨ ਕਰਨ ਦੇ ਹੁਕਮ ਦਿੱਤੇ ਅਤੇ ਉਨਾਂ ਮਾਪਿਆਂ ਨੂੰ ਅਪੀਲ ਕੀਤੀ ਜਿਨ੍ਹਾਂ ਦੇ ਬੱਚੇ ਬੁਰੀ ਸੰਗਤ ਦਾ ਸ਼ਿਕਾਰ ਹੁੰਦੇ ਹੋਏ ਨਸ਼ੇ ਦੀ ਲੱਤ ਲੱਗ ਚੁੱਕੇ ਹਨ, ਉਹ ਆਪਣੇ ਬੱਚਿਆਂ ਨੂੰ ਸਰਕਾਰ ਵਲੋਂ ਜ਼ਿਲ੍ਹੇ ਵਿਚ ਬਣਾਏ ਗਏ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਉਣ ਜਿੱਥੇ ਉਨ੍ਹਾਂ ਦਾ ਇਲਾਜ ਮੁਫਤ ਸਰਕਾਰ ਵਲੋਂ ਕਰਵਾਇਆ ਜਾਵੇਗਾ ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਬੀ.ਕਾਮ. ਸਮੈਸਟਰ-4 ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸੀ.ਪੀ.ਆਈ. (ਐਮ.) ਵਲੋਂ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ-ਸਹਿਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।