29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਰਵਾਈ ਨੂੰ ਲੈ ਕੇ ਮ੍ਰਿਤਕ ਨੌਜਵਾਨ ਦੇ ਪਰਿਵਾਰ, ਪਿੰਡ ਵਾਸੀ ਤੇ ਜਥੇਬੰਦੀਆਂ ਦੇ ਆਗੂਆਂ ਨੇ ਮੁਰਦਾਘਰ ਦੇ ਬਾਹਰ ਲਗਾਇਆ ਧਰਨਾ

ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਬੀਤੇ ਦਿਨ ਨੌਜਵਾਨ ਤਜਿੰਦਰ ਸਿੰਘ ਜਿਸ ’ਤੇ ਕੁਝ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜਖਮੀ ਕਰ ਦਿੱਤਾ ਗਿਆ ਸੀ। ਜਿਸ ਦੀ ਬੀਤੇ ਦਿਨ ਮੌਤ ਹੋ ਗਈ।

ਅਜੀਤ ਡੈਸਕ 29-09-2026
ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਬੀਤੇ ਦਿਨ ਨੌਜਵਾਨ ਤਜਿੰਦਰ ਸਿੰਘ ਜਿਸ ’ਤੇ ਕੁਝ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜਖਮੀ ਕਰ ਦਿੱਤਾ ਗਿਆ ਸੀ। ਜਿਸ ਦੀ ਬੀਤੇ ਦਿਨ ਮੌਤ ਹੋ ਗਈ। ਇਸ ਮਾਮਲੇ ਵਿਚ ਉਸ ਵੇਲੇ ਨਵਾਂ ਮੋੜ ਆਇਆ, ਜਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ, ਜਿਥੇ ਪਰਿਵਾਰ, ਪਿੰਡ ਵਾਸੀਆਂ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਇਹ ਕਹਿ ਕੇ ਮੁਰਦਾ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਕਿ ਜਦੋਂ ਤੱਕ ਦੋਸ਼ੀ ਲੜਕੀ ਅਤੇ ਬਾਕੀ ਦੋਸ਼ੀਆਂ ਨੂੰ ਪੁਲਿਸ ਕਾਬੂ ਨਹੀਂ ਕਰ ਲੈਂਦੀ, ਉਦੋਂ ਤੱਕ ਨਾ ਹੀ ਉਹ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਸੰਸਕਾਰ ਕੀਤਾ ਜਾਵੇਗਾ। ਮੌਕੇ ’ਤੇ ਪਹੁੰਚੇ ਐਸ.ਪੀ ਮਨੋਜ ਕੁਮਾਰ ਨੇ ਦਾਅਵਾ ਕੀਤਾ ਕਿ ਮ੍ਰਿਤਕ ਤਜਿੰਦਰ ਸਿੰਘ ਦੀ ਪ੍ਰੇਮਿਕਾ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਤੋਂ ਬਾਅਦ ਮਾਮਲੇ ਵਿਚ ਸ਼ਾਮਿਲ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਏਗਾ। ਜਿਸ ਦੇ ਬਾਅਦ ਮ੍ਰਿਤਕ ਤਜਿੰਦਰ ਸਿੰਘ ਦਾ ਪੋਸਟਮਾਰਟਮ ਸ਼ੁਰੂ ਹੋਇਆ ।ਦੱਸ ਦਈਏ ਕਿ ਕਰੀਬ 8 ਦਿਨ ਪਹਿਲਾਂ ਪਿੰਡ ਰੰਧਾਵਾ ਕਾਲੋਨੀ ਦਾ ਰਹਿਣ ਵਾਲਾ 21 ਸਾਲਾ ਤਜਿੰਦਰ ਸਿੰਘ ਇਕ ਲੜਕੀ ਨੂੰ ਮਿਲਣ ਲਈ ਉਸ ਦੇ ਪਿੰਡ ਗਿਆ ਸੀ। ਜਿਸ ਤੋਂ ਬਾਅਦ ਉਹ ਅੱਧਮੋਈ ਹਾਲਤ ਵਿਚ ਸੜਕ ’ਤੇ ਪਿਆ ਮਿਲਿਆ ਸੀ। ਪਹਿਲੀ ਨਜ਼ਰ ਵਿਚ ਪੁਲਿਸ ਅਧਿਕਾਰੀ ਇਹ ਮੰਨ ਕੇ ਚੱਲ ਰਹੇ ਸਨ ਕਿ ਤਜਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਟਰਾਲੀ ਵਲੋਂ ਟੱਕਰ ਮਾਰੀ ਗਈ ਹੈ। ਪਰ ਮ੍ਰਿਤਕ ਦੇ ਪਰਿਵਾਰ ਤੇ ਕਿਸਾਨ ਆਗੂਆਂ ਵਲੋਂ ਕਾਹਨੂੰਵਾਨ ਥਾਣੇ ਦਾ ਘਿਰਾਓ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲਏ ਗਏ। ਉਨਾਂ ਦਾ ਦਾਅਵਾ ਸੀ ਕਿ ਇਕ ਸੀ.ਸੀ.ਟੀ.ਵੀ ਵਿਚ ਨੌ ਸ਼ੱਕੀ ਲੋਕ ਨਜ਼ਰ ਆ ਰਹੇ ਹਨ, ਜਿਨਾਂ ਨੇ ਤਜਿੰਦਰ ਸਿੰਘ ’ਤੇ ਹਮਲਾ ਕਰਕੇ ਉਸ ਦੀ ਇਹ ਹਾਲਤ ਕੀਤੀ ਹੈ ਅਤੇ ਉਸ ਲੜਕੀ ਕੋਲੋਂ ਵੀ ਪੁੱਛਗਿੱਛ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਮਿਲਣ ਤੇਜਿੰਦਰ ਸਿੰਘ ਉਸ ਦੇ ਪਿੰਡ ਗਿਆ ਸੀ। ਪਰਿਵਾਰ ਨੇ ਇਹ ਦੋਸ਼ ਲਗਾਇਆ ਕਿ ਲੜਕੀ ਵਲੋਂ ਹੀ ਅਣਪਛਾਤੇ ਹਮਲਾਵਰਾਂ ਦੀ ਮਦਦ ਨਾਲ ਤਜਿੰਦਰ ’ਤੇ ਹਮਲਾ ਕਰਵਾਇਆ ਹੈ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਲੜਕੀ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ ਤੇ ਉਸ ਕੋਲੋਂ ਪੁੱਛਗਿਛ ਤੋਂ ਬਾਅਦ ਸਾਰੀ ਘਟਨਾ ਦੀ ਨਿਰਪੱਖ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ ।
ਪਿਛਲੀ ਖ਼ਬਰ ਐਸ.ਐਸ.ਐਮ. ਕਾਲਜ ਦੀ ਮਹਿਲਾ ਪ੍ਰੋਫੈਸਰ ਦੀ ਸੜਕ ਹਾਦਸੇ ֹ’ ਚ ਮੌਤ ਅਗਲੀ ਖ਼ਬਰ ਐਨ.ਐਚ.ਐਮ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।