30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਇਲੈਕਟੋਰਲ ਰੋਲ ਆਬਜ਼ਰਵਰ ਰਾਖੀ ਗੁਪਤਾ ਭੰਡਾਰੀ ਬਟਾਲਾ ਪਹੁੰਚੇ

ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਆਈ. ਏ.

ਇਲੈਕਟੋਰਲ ਰੋਲ ਆਬਜ਼ਰਵਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਬਟਾਲਾ ਵਿਖੇ ਐਸ.ਆਈ.ਆਰ. ਦੀ ਪ੍ਰਕਿਰਿਆ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ : ਜਤਿੰਦਰ ਕੱਦ 30-09-2026
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਆਈ.ਏ.ਐੱਸ. ਪ੍ਰਿੰਸੀਪਲ ਸੈਕਟਰੀ, ਫੂਡ ਪ੍ਰੋਸੈਸਿੰਗ, ਜਿਨ੍ਹਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਇਲੈਕਟਰੋਲ ਰੋਲ ਆਬਜ਼ਰਵਰ (ਵੋਟਰ ਸੂਚੀ ਨਿਰੀਖਕ) ਨਿਯੁਕਤ ਕੀਤਾ ਗਿਆ ਹੈ, ਅੱਜ ਉਹ ਬਟਾਲਾ ਵਿਖੇ ਪਹੁੰਚੇ ਤੇ ਐੱਸ.ਆਈ.ਆਰ. ਦੀ ਚੱਲ ਰਹੀ ਸਮੁੱਚੀ ਪ੍ਰਕਿਰਿਆ ਦਾ ਰਿਵਿਊ ਕੀਤਾ। ਇਸ ਮੌਕੇ ਆਦਿੱਤਿਆ ਉੱਪਲ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ. ਬਟਾਲਾ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਮਨਜਿੰਦਰ ਸਿੰਘ ਬਾਜਵਾ ਚੋਣ ਤਹਿਸੀਲਦਾਰ ਗੁਰਦਾਸਪੁਰ ਸਮੇਤ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼. ਮੌਜੂਦ ਸਨ। ਗੁਰਦਾਸਪੁਰ ਜ਼ਿਲ੍ਹੇ ਵਿਚ ਦੂਜੀ ਵਾਰ ਪਹੁੰਚੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵਲੋਂ ਐੱਸ.ਡੀ.ਐੱਮ. ਬਟਾਲਾ ਦਫਤਰ ਦੇ ਮੀਟਿੰਗ ਹਾਲ ਵਿਖੇ ਸਮੂਹ ਚੋਣ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਵਿਚ ਚੱਲ ਰਹੀ ਐੱਸ.ਆਈ.ਆਰ. ਦੀ ਵਿਸਥਾਰ ਵਿਚ ਜਾਣਕਾਰੀ ਲਈ। ਮੀਟਿੰਗ ਦੌਰਾਨ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵਲੋਂ ਸਮੂਹ ਈ.ਆਰ.ਓਜ਼. ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ ਦੌਰਾਨ 18-19 ਸਾਲ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਆਪਣੀ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਗੁਰਦਾਸਪੁਰ ਹਲਕੇ ਦੇ ਈ.ਆਰ.ਓ. ਅਸ਼ੋਕ ਕੁਮਾਰ, ਦੀਨਾਨਗਰ ਦੇ ਈ.ਆਰ.ਓ. ਗਗਨਦੀਪ ਸਿੰਘ, ਕਾਦੀਆਂ ਦੇ ਈ.ਆਰ.ਓ. ਕੁਲਦੀਪ ਚੰਦ, ਬਟਾਲਾ ਦੇ ਈ.ਆਰ.ਓ. ਗੁਰਸਿਮਰਨ ਸਿੰਘ ਢਿੱਲੋਂ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਈ.ਆਰ.ਓ. ਸਾਰੰਗਪ੍ਰੀਤ ਸਿੰਘ ਔਜਲਾ, ਫਤਹਿਗੜ੍ਹ ਚੂੜੀਆਂ ਦੇ ਈ.ਆਰ.ਓ. ਸੁਖਜਿੰਦਰ ਸਿੰਘ ਟਿਵਾਣਾ, ਡੇਰਾ ਬਾਬਾ ਨਾਨਕ ਦੇ ਈ.ਆਰ.ਓ. ਲਛਮਣ ਸਿੰਘ, ਭਾਜਪਾ ਤੋਂ ਰਾਜਨ ਗੋਇਲ, ਕਾਂਗਰਸ ਪਾਰਟੀ ਤੋਂ ਗੁਰਵਿੰਦਰ ਸਿੰਘ, ਚੋਣ ਕਾਨੂੰਗੋ ਸੁਨੀਲ ਕੁਮਾਰ ਅਤੇ ਅਮਿਤ ਕੁਮਾਰ ਮੌਜੂਦ ਸਨ।
ਪਿਛਲੀ ਖ਼ਬਰ ਤਜਿੰਦਰ ਕਤਲ ਮਾਮਲੇ ’ਚ ਵੱਡਾ ਮੋੜ ਅਗਲੀ ਖ਼ਬਰ ਖਾਨ ਪਿਆਰਾ ਦੇ 40 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।