30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

77ਵੀਆਂ ਜ਼ੋਨਲ ਸਕੂਲ ਐਥਲੈਟਿਕਸ ਖੇਡਾਂ ’ਚ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦੀ ਜ਼ਿਲ੍ਹਾ ਪੱਧਰੀ ਚੋਣ

ਕੋਟਲੀ ਸੂਰਤ ਮੱਲ੍ਹੀ, 29 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੁਣੀਆਂ ਗਈਆਂ ਵਿਦਿਆਥਣਾਂ ਪ੍ਰਿੰ. ਸ਼ਰਨਜੀਤ ਕੌਰ ਸਮੇਤ। ਤਸਵੀਰ : ਨਾਗਰਾ 30-09-2026
ਕੋਟਲੀ ਸੂਰਤ ਮੱਲ੍ਹੀ, 29 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਜ਼ੋਨਲ ਐਥਲੈਟਿਕਸ ਮੀਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨਵਦੀਪ ਕੌਰ ਤੇ ਨਵਨੀਤ ਕੌਰ ਨੇ 400 ਮੀਟਰ ਦੌੜ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਵਦੀਪ ਕੌਰ ਨੇ 400 ਮੀਟਰ ਦੌੜ ’ਚ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ, ਜਦਕਿ ਕਲਾਸ 7ਵੀਂ ਦੀ ਵਿਦਿਆਰਥਣ ਨਵਨੀਤ ਕੌਰ ਨੇ 400 ਮੀਟਰ ਦੌੜ ’ਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਆਪਣੇ ਨਾਂਅ ਕੀਤਾ। ਸਕੂਲ ਦੇ ਕੋਚ ਕਰਨੈਲ ਸਿੰਘ ਨੇ ਵਿਦਿਆਰਥਣਾਂ ਦੇ ਪ੍ਰਦਰਸ਼ਨ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਦੋਵੇਂ ਖਿਡਾਰਨਾਂ ਨੇ ਪੂਰੀ ਮਿਹਨਤ ਤੇ ਸਮਰਪਣ ਨਾਲ ਮੁਕਾਬਲੇ ’ਚ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਾਤਾਰ ਅਭਿਆਸ ਤੇ ਖੇਡ ਭਾਵਨਾ ਨਾਲ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਦੋਵੇਂ ਵਿਦਿਆਰਥਣਾਂ ਨੂੰ ਭਵਿੱਖ ’ਚ ਹੋਣ ਵਾਲੇ ਖੇਡ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਆਸ ਪ੍ਰਗਟ ਕੀਤੀ ਕਿ ਉਹ ਆਉਣ ਵਾਲੇ ਸਮੇਂ ’ਚ ਵੀ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਣਗੀਆਂ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਖਿਡਾਰੀਆਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।