ਖੇਡਾਂ ਵਤਨ ਪੰਜਾਬ ਦੀਆਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਵਡਾਲਾ ਗ੍ਰੰਥੀਆਂ, 29 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਪਹਿਲੇ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪਰਤਣ ’ਤੇ ਜੇਤੂ ਵਿਦਿਆਰਥੀਆਂ ਦਾ ਪ੍ਰਬੰਧਕਾਂ, ਪ੍ਰਿੰਸੀਪਲ ਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਵਡਾਲਾ ਗ੍ਰੰਥੀਆਂ, 29 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਪਹਿਲੇ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪਰਤਣ ’ਤੇ ਜੇਤੂ ਵਿਦਿਆਰਥੀਆਂ ਦਾ ਪ੍ਰਬੰਧਕਾਂ, ਪ੍ਰਿੰਸੀਪਲ ਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਪ੍ਰਿੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ 600 ਮੀਟਰ ਦੌੜ ਮੁਕਾਬਲੇ ਵਿਚ ਤ੍ਰਿਪਤਬੀਰ ਸਿੰਘ ਨੇ ਪਹਿਲਾ, 400 ਮੀਟਰ ਦੌੜ ਵਿਚ ਤ੍ਰਿਪਤਬੀਰ ਸਿੰਘ ਅਤੇ ਜਸਪ੍ਰੀਤ ਕੌਰ ਨੇ ਪਹਿਲਾ, ਲੰਬੀ ਛਾਲ ਮੁਕਾਬਲੇ ’ਚ ਪ੍ਰਿਤਪਾਲ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੀ ਚੇਅਰਪਰਸਨ ਰਵਿੰਦਰ ਕੌਰ ਪਾਰੋਵਾਲ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ, ਪ੍ਰਿੰ. ਰਣਜੀਤ ਸਿੰਘ ਅਤੇ ਉਪ ਪ੍ਰਿੰਸੀਪਲ ਮਲਕੀਤ ਕੌਰ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਬੱਚਿਆਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਭਵਿੱਖ ਵਿਚ ਵੀ ਖੇਡਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗਗਨਜੋਤ ਸਿੰਘ, ਮਨਜੋਤ ਕੌਰ, ਮਨਿੰਦਰ ਕੌਰ ਸਮੇਤ ਸਕੂਲ ਦਾ ਸਟਾਫ਼ ਹਾਜ਼ਰ ਸੀ।