ਕੋਟ ਬੁੱਢਾ ਦਾਣਾ ਮੰਡੀ ’ਚ ਗੰਦਗੀ ਦੇ ਢੇਰ, ਆੜ੍ਹਤੀਆਂ ਨੇ ਖੁਦ ਸੰਭਾਲੀ ਸਫਾਈ ਦੀ ਜ਼ਿੰਮੇਵਾਰੀ
ਡੇਹਰੀਵਾਲ ਦਰੋਗਾ, 29 ਸਤੰਬਰ (ਹਰਦੀਪ ਸਿੰਘ ਸੰਧੂ)-ਮਾਰਕਿਟ ਕਮੇਟੀ ਕਾਦੀਆਂ ਅਧੀਨ ਆਉਂਦੀ ਦਾਣਾ ਮੰਡੀ ਕੋਟ ਬੁੱਢਾ ’ਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਮੰਡੀ ’ਚ ਫਸਲਾਂ ਦੀ ਸਰਕਾਰੀ ਖਰੀਦ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਪਰ ਇਸ ਤੋਂ ਪਹਿਲਾਂ ਮੰਡੀ ਦੇ ਸਫਾਈ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।
ਡੇਹਰੀਵਾਲ ਦਰੋਗਾ, 29 ਸਤੰਬਰ (ਹਰਦੀਪ ਸਿੰਘ ਸੰਧੂ)-ਮਾਰਕਿਟ ਕਮੇਟੀ ਕਾਦੀਆਂ ਅਧੀਨ ਆਉਂਦੀ ਦਾਣਾ ਮੰਡੀ ਕੋਟ ਬੁੱਢਾ ’ਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਮੰਡੀ ’ਚ ਫਸਲਾਂ ਦੀ ਸਰਕਾਰੀ ਖਰੀਦ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਪਰ ਇਸ ਤੋਂ ਪਹਿਲਾਂ ਮੰਡੀ ਦੇ ਸਫਾਈ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਆੜ੍ਹਤੀਆਂ ਤੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆੜ੍ਹਤੀਆਂ ਤੇ ਕਿਸਾਨਾਂ ਨੇ ਕਿਹਾ ਹੈ ਕਿ ਇਹ ਕੋਈ ਨਵੀਂ ਗੱਲ ਨਹੀਂ ਹੈ, ਹਰ ਵਾਰ ਹੀ ਮਾਰਕੀਟ ਕਮੇਟੀ ਕਾਦੀਆਂ ਅਧੀਨ ਆਉਂਦੀ ਕੋਟ ਬੁੱਢਾ ਮੰਡੀ ਦੀ, ਇਸੇ ਤਰ੍ਹਾਂ ਹੀ ਪੋਲ ਖੁੱਲਦੀ ਹੈ, ਪਰ ਸਰਕਾਰੀ ਅਧਿਕਾਰੀ ਸਿਰਫ ਤਨਖਾਹਾਂ ਤੇ ਆਪਣੇ ਮੁਨਾਫੇ ਕਮਾਉਣ ’ਤੇ ਲੱਗੇ ਹੋਏ ਹਨ। ਮੰਡੀ ਵਿਚ ਗੰਦਗੀ ਦੇ ਢੇਰਾਂ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾ ਲਾਤ ਇਹ ਹਨ ਕਿ ਆੜ੍ਹਤੀਆਂ ਨੂੰ ਖੁਦ ਅੱਗੇ ਆ ਕੇ ਮੰਡੀਆਂ ਦੀ ਸਫਾਈ ਕਰਵਾਉਣੀ ਪੈ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਬਣੇ ਬਾਥਰੂਮਾਂ ਦੀ ਹਾਲਤ ਵੀ ਮਾੜੀ ਦੱਸੀ ਜਾ ਰਹੀ ਹੈ ਅਤੇ ਇਨ੍ਹਾਂ ਦੀ ਸਫਾਈ ਤੇ ਸਾਂਭ-ਸੰਭਾਲ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਆਪਣੀ ਫਸਲ ਲੈ ਕੇ ਮੰਡੀ ਵਿਚ ਪਹੁੰਚਣਗੇ। ਅਜਿਹੇ ਵਿਚ ਮੰਡੀ ਵਿਚ ਸਫਾਈ, ਪੀਣ ਵਾਲੇ ਪਾਣੀ, ਬਾਥਰੂਮ ਤੇ ਹੋਰ ਬੁਨਿਆਦੀ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਹੋਣਾ ਜ਼ਰੂਰੀ ਹੈ। ਕਿਸਾਨਾਂ ਤੇ ਆੜ੍ਹਤੀਆਂ ਨੇ ਮੰਗ ਕੀਤੀ ਹੈ ਕਿ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮਾਰਕਿਟ ਕਮੇਟੀ ਤੇ ਸਬੰਧਤ ਵਿਭਾਗ ਵਲੋਂ ਮੰਡੀ ਦੀ ਪੂਰੀ ਤਰ੍ਹਾਂ ਸਫਾਈ ਕਰਵਾਈ ਜਾਵੇ ਤੇ ਬਾਥਰੂਮਾਂ ਦੀ ਮੁਰੰਮਤ ਤੇ ਸਫਾਈ ਕਰਵਾ ਕੇ ਉਨ੍ਹਾਂ ਨੂੰ ਵਰਤੋਂਯੋਗ ਬਣਾਇਆ ਜਾਵੇ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਹੈ ਕਿ ਇਕ ਪਾਸੇ ਜਿੱਥੇ ਪੰਜਾਬ ਸਰਕਾਰ ਅਤੇ ਇਸ ਦੇ ਨੁਮਾਇੰਦੇ ਸਰਕਾਰੀ ਸਹੂਲਤਾਂ ਦੇ ਦਾਅਵੇ ਕਰਦੇ ਹਨ, ਪਰ ਕਿਤੇ ਨਾ ਕਿਤੇ ਜਦੋਂ ਅਜਿਹੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ ਤਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਪੋਲ ਖੁੱਲਦੀ ਹੋਈ ਵੀ ਨਜ਼ਰ ਆਉਂਦੀ ਹੈ।