30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬੀ.ਐਸ.ਸੀ. ਚੌਥੇ ਸਮੈਸਟਰ ਦੇ ਨਤੀਜੇ ’ਚ ਐਸ. ਐਮ. ਡੀ. ਆਰ. ਐਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪਠਾਨਕੋਟ, 29 ਸਤੰਬਰ (ਸੰਧੂ)-ਐਸ. ਐਮ.

ਅਜੀਤ ਡੈਸਕ 30-09-2026
ਪਠਾਨਕੋਟ, 29 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ. ਚੌਥੇ ਸਮੈਸਟਰ ਦੇ ਪ੍ਰੀਖਿਆ ਨਤੀਜੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ । ਬੀ.ਐਸ.ਸੀ. ਨਾਨ-ਮੈਡੀਕਲ ’ਚ ਵਸੁਧਾ ਨੇ 8.35 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਪਹਿਲਾ ਤੇ ਜ਼ਿਲ੍ਹੇ ਵਿਚ ਦੂਜਾ ਸਥਾਨ ਹਾਸਲ ਕੀਤਾ, ਤਨਿਸ਼ੇਕ ਨੇ 8.00 ਐਸ.ਜੀ.ਪੀ.ਏ. ਨਾਲ ਦੂਜਾ ਅਤੇ ਕੀਰਤੀ ਦੇਵੀ ਨੇ 7.54 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਬੀ.ਐਸ.ਸੀ. ਕੰਪਿਊਟਰ ਸਾਇੰਸ ਵਿਚ ਯੋਗਿਤਾ ਨੇ 7.36 ਐਸ.ਜੀ.ਪੀ.ਏ. ਨਾਲ ਪਹਿਲਾ, ਮੰਸ਼ਦੀਪ ਸਿੰਘ ਨੇ 7.12 ਨਾਲ ਦੂਜਾ ਤੇ ਭਾਵਿਆ ਗੁਪਤਾ ਨੇ 6.92 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ । ਕਾਲਜ ਦੇ ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਡਾਇਰੈਕਟਰ ਜੇ.ਸੀ. ਕਟੋਚ ਅਤੇ ਲਾਈਫ ਪ੍ਰੈਜ਼ੀਡੈਂਟ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ: ਸੁਨੀਲ ਕੁਮਾਰ, ਰਸਾਇਣ ਵਿਗਿਆਨ ਵਿਭਾਗ ਦੀ ਮੁਖੀ ਅਨੀਤਾ ਸ਼ਰਮਾ, ਕੰਪਿਊਟਰ ਵਿਭਾਗ ਦੀ ਮੁਖੀ ਪ੍ਰੋ: ਸ਼ੀਤਲ ਅਤੇ ਗਣਿਤ ਵਿਭਾਗ ਦੀ ਮੁਖੀ ਪ੍ਰੋ: ਸਾਂਚੀ ਹਾਜ਼ਰ ਸਨ ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਨੇ ਵਾਧੂ ਡਿਊਟੀ ਦਾ ਕੀਤਾ ਵਿਰੋਧ ਅਗਲੀ ਖ਼ਬਰ ਕੈਪ: ਜੀ.ਐਸ. ਸਲਾਰੀਆ ਸਕੂਲ ਜੰਗਲ ਵਿਖੇ ਸਾਈਬਰ ਸੇਫਟੀ ਸੰਬੰਧੀ ਜਾਗਰੂਕਤਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।