01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਕੂਲ ’ਚ ਕਰਵਾਏ ਧਾਰਮਿਕ ਸਮਾਗਮ

ਬਟਾਲਾ, 30 ਸਤੰਬਰ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦਾ ਜਾਪ ਕੀਤਾ ਗਿਆ।

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ’ਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀ ਅਤੇ ਅਧਿਆਪਕ। ਅਜੀਤ ਤਸਵੀਰ 01-10-2026
ਬਟਾਲਾ, 30 ਸਤੰਬਰ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦਾ ਜਾਪ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਕੂਲ ਵਿਚ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ’ਚ ਪਹਿਲਾਂ ਤੋਂ ਹੀ ਸ੍ਰੀ ਸਹਿਜ ਪਾਠ ਸਾਹਿਬ ਜੀ ਦੀ ਲੜੀ ਚੱਲ ਰਹੀ ਹੈ, ਜਿਨ੍ਹਾਂ ਦੇ ਭੋਗ ਆਉਣ ਵਾਲੇ ਸਮੇਂ ’ਚ ਬਾਬਾ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪਾਏ ਜਾਣਗੇ। ਸਮਾਗਮ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਦੀ ਉਮਰ ਤੇ ਜਮਾਤ ਦੇ ਹਿਸਾਬ ਨਾਲ ਗੁਰਬਾਣੀ ਪਾਠ ਦੀ ਵੰਡ ਕੀਤੀ ਗਈ ਸੀ। ਸਕੂਲ ਦੇ ਸਭ ਤੋਂ ਛੋਟੇ ਅਤੇ ਹੋਣਹਾਰ ਬੱਚਿਆਂ (ਨਰਸਰੀ ਤੋਂ ਪਹਿਲੀ ਕਲਾਸ) ਨੇ ‘ਮੂਲ ਮੰਤਰ’ ਦਾ ਜਾਪ ਕੀਤਾ। ਦੂਜੀ ਤੋਂ 5ਵੀਂ ਕਲਾਸ ਤੱਕ ਦੇ ਬੱਚਿਆਂ ਵਲੋਂ ‘ਮੂਲ ਮੰਤਰ’ ਦੇ ਨਾਲ-ਨਾਲ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਉਚਾਰਨ ਕੀਤੇ ਗਏ। ਸੀਨੀਅਰ ’ਚ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ, ਸ੍ਰੀ ਚੌਪਈ ਸਾਹਿਬ ਤੇ ਸ੍ਰੀ ਅਨੰਦ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸਾਂਝੇ ਤੌਰ ’ਤੇ ਅਰਦਾਸ ਕੀਤੀ ਗਈ। ਸਕੂਲ ਪ੍ਰਬੰਧਕਾਂ ਤੇ ਪ੍ਰਿੰਸੀਪਲ ਵਲੋਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਆਪਣੇ ਅਮੀਰ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਇਹ ਹਫ਼ਤਾਵਾਰੀ ਧਾਰਮਿਕ ਗਤੀਵਿਧੀ ਇਸ ਕਰਕੇ ਕਰਵਾਈ ਜਾਂਦੀ ਹੈ ਤਾਂ ਜੋ ਬੱਚੇ ਸ਼ੁਰੂ ਤੋਂ ਹੀ ਪ੍ਰਮਾਤਮਾ ਦੇ ਨਾਮ ਨਾਲ ਜੁੜੇ ਰਹਿਣ। ਇਹ ਸਾਰਾ ਸਮਾਗਮ ਸਮੂਹ ਸਟਾਫ ਦੇ ਸਹਿਯੋਗ ਨਾਲ ਨੇਪਰੇ ਚੜਿਆ।
ਪਿਛਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਐਂਟੀ ਡਰੱਗ ਸੈਮੀਨਾਰ ਤੇ ਆਯੁਰਵੈਦ ਦਿਵਸ ਮਨਾਇਆ ਅਗਲੀ ਖ਼ਬਰ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਸ਼ੈਰੀ ਕਲਸੀ ਪਿੰਡ ਮੂਲਿਆਂਵਾਲ ਵਿਖੇ ਪਹੁੰਚੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।