03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਾਲਾ ਰਾਮ ਹਲਕਾ ਭੋਆ ਦਾ ਇੰਚਾਰਜ ਨਿਯੁਕਤ

ਪਠਾਨਕੋਟ, 2 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਨਾਲ ਵਿਚਾਰ-ਵਟਾਂਦਰੇ ਉਪਰੰਤ ਪਿੰਡ ਬਣੀ ਲੋਧੀ ਦੇ ਸਰਪੰਚ . ਕਾਲਾ ਰਾਮ ਨੂੰ ਹਲਕਾ ਭੋਆ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਗੁਰਬਚਨ ਸਿੰਘ ਬੱਬੇਹਾਲੀ ਤੇ ਹੋਰ ਹਲਕਾ ਭੋਆ ਦਾ ਹਲਕਾ ਇੰਚਾਰਜ ਕਾਲਾ ਰਾਮ ਨੂੰ ਨਿਯੁਕਤ ਕਰਦੇ ਹੋਏ । ਤਸਵੀਰ: ਸੰਧੂ 03-10-2026
ਪਠਾਨਕੋਟ, 2 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਨਾਲ ਵਿਚਾਰ-ਵਟਾਂਦਰੇ ਉਪਰੰਤ ਪਿੰਡ ਬਣੀ ਲੋਧੀ ਦੇ ਸਰਪੰਚ . ਕਾਲਾ ਰਾਮ ਨੂੰ ਹਲਕਾ ਭੋਆ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਰਾਜਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕਾਲਾ ਰਾਮ ਵਲੋਂ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ, ਸਮਰਪਣ ਤੇ ਸਰਗਰਮ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਆਗੂਆਂ ਨੇ ਆਸ ਪ੍ਰਗਟਾਈ ਕਿ ਉਹ ਹਲਕਾ ਭੋਆ ’ਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਤੇ ਵਰਕਰਾਂ ਨਾਲ ਤਾਲਮੇਲ ਬਣਾਈ ਰੱਖਣ ਲਈ ਤਨਦੇਹੀ ਨਾਲ ਕੰਮ ਕਰਨਗੇ । ਇਸ ਮੌਕੇ ਸੁਰਿੰਦਰ ਸਿੰਘ ਕੰਵਰ (ਮਿੰਟੂ ) ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਠਾਨਕੋਟ, ਅਵਤਾਰ ਕਲੇਰ ਜਿਲ੍ਹਾ ਪ੍ਰਧਾਨ ਦੇਹਾਤੀ ਜਿਲ੍ਹਾ ਪਠਾਨਕੋਟ,ਸੰਜੀਵ ਸ਼ਰਮਾ ਹਲਕਾ ਇੰਚਾਰਜ ਸੁਜਾਨਪੁਰ, ਗੁਰਪ੍ਰੀਤ ਸਿੰਘ (ਗੁਰੂ) ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਪਠਾਨਕੋਟ, ਬਲਵਿੰਦਰ ਸਿੰਘ ਖਾਲਸਾ ਟਰਾਂਸਪੋਰਟ ਵਿੰਗ ਪ੍ਰਧਾਨ, ਸੁਲਿੰਦਰ ਸਿੰਘ ਸੈਣੀ ਬੀ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ, ਅਨਹਦ ਪ੍ਰਭਾਕਰ, ਜ਼ਿਲ੍ਹਾ ਪ੍ਰਧਾਨ ਐਸ.ਓ.ਆਈ. ਪਠਾਨਕੋਟ, ਦੇਵਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਜਾਨਪੁਰ ਸ਼ਹਿਰੀ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਨੂੰ ਸਮਰਪਿਤ ਰਿਹਾ ਕੁੰਡਾ ਫਿਰੋਜ਼ਪੁਰ ਵਿਖੇ ਸਫ਼ਾਈ ਅਭਿਆਨ ਅਗਲੀ ਖ਼ਬਰ ਨਰੋਟ ਜੈਮਲ ਸਿੰਘ ਵਿਖੇ ਮੁਫ਼ਤ ਮੈਡੀਕਲ ਕੈਂਪ ’ਚ 120 ਮਰੀਜ਼ਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।