03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਨੂੰ ਸਮਰਪਿਤ ਰਿਹਾ ਕੁੰਡਾ ਫਿਰੋਜ਼ਪੁਰ ਵਿਖੇ ਸਫ਼ਾਈ ਅਭਿਆਨ

ਘਰੋਟਾ, 2 ਅਕਤੂਬਰ (ਸੰਜੀਵ ਗੁਪਤਾ)-ਬਲਾਕ ਦੇ ਪਿੰਡ ਕੁੰਡਾ ਫਿਰੋਜ਼ਪੁਰ ਵਿਖੇ ਕਾਰਕੁਨਾਂ ਵਲੋਂ ਸਵੱਛਤਾ ਅਭਿਆਨ ਤਹਿਤ ਸ਼ਮਸ਼ਾਨਘਾਟ ਦੀ ਸਫ਼ਾਈ ਕੀਤੀ ਗਈ। ਇਹ ਅਭਿਆਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਨੂੰ ਸਮਰਪਿਤ ਰਿਹਾ।

ਅਜੀਤ ਡੈਸਕ 03-10-2026
ਘਰੋਟਾ, 2 ਅਕਤੂਬਰ (ਸੰਜੀਵ ਗੁਪਤਾ)-ਬਲਾਕ ਦੇ ਪਿੰਡ ਕੁੰਡਾ ਫਿਰੋਜ਼ਪੁਰ ਵਿਖੇ ਕਾਰਕੁਨਾਂ ਵਲੋਂ ਸਵੱਛਤਾ ਅਭਿਆਨ ਤਹਿਤ ਸ਼ਮਸ਼ਾਨਘਾਟ ਦੀ ਸਫ਼ਾਈ ਕੀਤੀ ਗਈ। ਇਹ ਅਭਿਆਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਨੂੰ ਸਮਰਪਿਤ ਰਿਹਾ। ਅਭਿਆਨ ਦੀ ਅਗਵਾਈ ਮੰਡਲ ਉਪ ਪ੍ਰਧਾਨ ਮਾਸਟਰ ਮੰਜੀਤ ਰਾਏ ਕੁੰਡਾ ਨੇ ਕੀਤੀ। ਇਸ ਮੌਕੇ ਸਰਕਲ ਉਪ ਪ੍ਰਧਾਨ ਮਾਸਟਰ ਮੰਜੀਤ ਰਾਏ ਕੁੰਡਾ ਨੇ ਕਿਹਾ ਕਿ ਸਵੱਛਤਾ ਸਿਰਫ਼ ਕਿਸੇ ਇਕ ਦਿਨ ਦਾ ਅਭਿਆਨ ਨਹੀਂ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ ਦੀ ਸਫ਼ਾਈ ਬਣਾਈ ਰੱਖਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਇਸੇ ਉਦੇਸ਼ ਨਾਲ ਭਾਜਪਾ ਕਾਰਕੁੰਨਾਂ ਨੇ ਸ਼ਮਸ਼ਾਨਘਾਟ ਦੀ ਸਫ਼ਾਈ ਕਰਕੇ ਸਵੱਛਤਾ ਦਾ ਸੰਦੇਸ਼ ਦਿੱਤਾ। ਭਾਜਪਾ ਦੇ ਸਮੂਹ ਕਾਰਕੁੰਨਾਂ ਨੇ ਮਿਲ ਕੇ ਸਫ਼ਾਈ ਕਾਰਜ ਵਿਚ ਯੋਗਦਾਨ ਪਾਇਆ। ਇਸ ਮੌਕੇ ਬੂਥ ਪ੍ਰਧਾਨ ਕਦਮ ਕੁਮਾਰ, ਸੁਨੀਲ ਕੁਮਾਰ, ਵਿਸ਼ਾਲ ਕੁਮਾਰ, ਹਤੇਸ਼, ਜਰਨੈਲ ਸਿੰਘ, ਹਰਦੀਪ ਸਿੰਘ, ਆਨੂਕੇਤ, ਪਵਨ ਕੁਮਾਰ, ਨਰੇਸ਼ ਕੁਮਾਰ, ਮਦਨ ਲਾਲ ਆਦਿ ਮੌਜੂਦ ਰਹੇ ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੀਨੀਅਰ ਸਿਟੀਜ਼ਨ ਡੇਅ ਮਨਾਇਆ ਅਗਲੀ ਖ਼ਬਰ ਕਾਲਾ ਰਾਮ ਹਲਕਾ ਭੋਆ ਦਾ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।