03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਜੈਅੰਤੀ ਮੌਕੇ ਕਾਂਗਰਸ ਵਲੋਂ ਮਹਾਤਮਾ ਗਾਂਧੀ ਜੀ ਦੀ ਪ੍ਰਤਿਮਾ ’ਤੇ ਕੀਤੀ ਸ਼ਰਧਾਂਜਲੀ ਭੇਟ

ਪਠਾਨਕੋਟ, 2 ਅਕਤੂਬਰ (ਸੁਮਿਤ)-ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜੈਅੰਤੀ ਮੌਕੇ ਕਾਂਗਰਸ ਪਾਰਟੀ ਵਲੋਂ ਗਾਂਧੀ ਚੌਕ ਵਿਖੇ ਮਹਾਤਮਾ ਗਾਂਧੀ ਜੀ ਦੀ ਪ੍ਰਤਿਮਾ ’ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਮਹਾਤਮਾ ਗਾਂਧੀ ਜੀ ਦੀ ਪ੍ਰਤਿਮਾ ֹ’ ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਵਲੋਂ ਦਰਸਾਏ ਸੱਚ, ਅਹਿੰਸਾ, ਸ਼ਾਂਤੀ ਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ ।

ਅਜੀਤ ਡੈਸਕ 03-10-2026
ਪਠਾਨਕੋਟ, 2 ਅਕਤੂਬਰ (ਸੁਮਿਤ)-ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜੈਅੰਤੀ ਮੌਕੇ ਕਾਂਗਰਸ ਪਾਰਟੀ ਵਲੋਂ ਗਾਂਧੀ ਚੌਕ ਵਿਖੇ ਮਹਾਤਮਾ ਗਾਂਧੀ ਜੀ ਦੀ ਪ੍ਰਤਿਮਾ ’ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਮਹਾਤਮਾ ਗਾਂਧੀ ਜੀ ਦੀ ਪ੍ਰਤਿਮਾ ֹ’ ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਵਲੋਂ ਦਰਸਾਏ ਸੱਚ, ਅਹਿੰਸਾ, ਸ਼ਾਂਤੀ ਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ । ਸਮਾਗਮ ’ਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸ ਆਗੂ ਅਨਿਲ ਦਾਰਾ ਤੇ ਸਮਾਜਸੇਵੀ ਸ੍ਰੀਜਲ ਗੁਪਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਉਨ੍ਹਾਂ ਮਹਾਤਮਾ ਗਾਂਧੀ ਜੀ ਦੇ ਜੀਵਨ, ਵਿਚਾਰਾਂ ਤੇ ਦੇਸ਼ ਦੀ ਆਜ਼ਾਦੀ ਦੀ ਲਹਿਰ ’ਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ । ਇਸ ਮੌਕੇ ਕਾਂਗਰਸੀ ਆਗੂਆਂ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਵੀ ਸ਼ਰਧਾ ਪੂਰਵਕ ਯਾਦ ਕੀਤਾ । ਸਮਾਗਮ ਦੌਰਾਨ ਹਾਜ਼ਰ ਕਾਂਗਰਸੀ ਵਰਕਰਾਂ ਨੇ ਮਹਾਤਮਾ ਗਾਂਧੀ ਦੇ ਆਦਰਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਸਮਾਜ ਵਿਚ ਆਪਸੀ ਭਾਈਚਾਰਾ, ਸ਼ਾਂਤੀ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ । ਹਾਜ਼ਰ ਲੋਕਾਂ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਵਲੋਂ ਦਰਸਾਏ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਸੰਕਲਪ ਵੀ ਲਿਆ ।
ਪਿਛਲੀ ਖ਼ਬਰ ਪਿੰਡ ਸੈਚਾਂ ਵਿਖੇ 25ਵਾਂ ਮਹਾਨ ਕੀਰਤਨ ਦਰਬਾਰ ਕੱਲ੍ਹ ਅਗਲੀ ਖ਼ਬਰ ਲਾਈਫ ਕੇਅਰ ਫਾਊਂਡੇਸ਼ਨ ਦੀ ਚੈਰੀਟੇਬਲ ਲੈਬਾਰਟਰੀ ਸ਼ਹਿਰ ਵਾਸੀਆਂ ਲਈ ਬਣੀ ਵਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।