04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੇਂਦਰ ਸਰਕਾਰ ਵਲੋਂ ਕਣਕ ਦੀ ਫਸਲ ’ਚ 25 ਰੁਪਏ ਵਾਧਾ ਕਰ ਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ: ਸਾਹਿਬਜੀਤ ਸਿੰਘ ਰੰਗੜ ਨੰਗਲ

ਅੱਚਲ ਸਾਹਿਬ, 3 ਅਕਤੂਬਰ (ਗੁਰਚਰਨ ਸਿੰਘ)-ਕੇਂਦਰ ਸਰਕਾਰ ਵਲੋਂ ਕਣਕ ਦੀ ਫਸਲ ’ਚ 25 ਰੁਪਏ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਆਗੂ ਸਾਹਿਬਜੀਤ ਸਿੰਘ ਰੰਗੜ ਨੰਗਲ ਤੇ ਉਨ੍ਹਾਂ ਦੇ ਸਾਥੀਆਂ ਕੀਤਾ।

ਅਜੀਤ ਡੈਸਕ 04-10-2026
ਅੱਚਲ ਸਾਹਿਬ, 3 ਅਕਤੂਬਰ (ਗੁਰਚਰਨ ਸਿੰਘ)-ਕੇਂਦਰ ਸਰਕਾਰ ਵਲੋਂ ਕਣਕ ਦੀ ਫਸਲ ’ਚ 25 ਰੁਪਏ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਆਗੂ ਸਾਹਿਬਜੀਤ ਸਿੰਘ ਰੰਗੜ ਨੰਗਲ ਤੇ ਉਨ੍ਹਾਂ ਦੇ ਸਾਥੀਆਂ ਕੀਤਾ। ਉਨ੍ਹਾਂ ਕਿਹਾ ਕਿ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਬੇਹੱਦ ਮਾਮੂਲੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਚ ਵਰਤੇ ਜਾਣ ਵਾਲੇ ਬੀਜ, ਖਾਦਾਂ, ਕੀੜੇਮਾਰ ਦਵਾਈਆਂ, ਡੀਜ਼ਲ, ਮਸ਼ੀਨੀਰੀ ਅਤੇ ਹਰ ਸਾਧਨਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਕਿਸਾਨਾਂ ਦੀ ਫਸਲ ਪੈਦਾ ਕਰਨ ਦੀ ਲਾਗਤ ਕਾਫੀ ਵਧ ਚੁੱਕੀ ਹੈ, ਪਰ ਸਰਕਾਰ ਵਲੋਂ ਫਸਲਾਂ ਦੇ ਸਮਰਥਨ ਮੁੱਲ ਵਿਚ ਕੀਤਾ ਜਾ ਰਿਹਾ ਵਾਧਾ ਇਸ ਲਾਗਤ ਦੇ ਮੁਕਾਬਲੇ ਬਹੁਤ ਘੱਟ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸਿਰਫ ਸਮਰਥਨ ਮੁੱਲ ਦਾ ਐਲਾਨ ਕਰਨ ਦੀ ਬਜਾਏ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਲਾਹੇਵੰਦ ਭਾਅ ਮਿਲਣਾ ਵੀ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ ਅਤੇ ਕਿਸਾਨ ਦੀ ਸਮੁੱਚੀ ਉਤਪਾਦਨ ਲਾਗਤ ਨੂੰ ਇਸ ਦਾ ਆਧਾਰ ਬਣਾਇਆ ਜਾਵੇ। ਇਸ ਮੌਕੇ ਸਰਪੰਚ ਅਮਰੀਕ ਸਿੰਘ ਨਾਨਕ ਨੰਗਲ, ਸਰਪੰਚ ਜਰਮਨਜੀਤ ਸਿੰਘ ਜਾਲੀਆਂ, ਪ੍ਰਧਾਨ ਸਤਿੰਦਰ ਸਿੰਘ ਰੰਗੜ੍ਹ ਨੰਗਲ, ਨੰਬਰਦਾਰ ਸਤਿੰਦਰਪਾਲ ਸਿੰਘ ਚੋਧਰੀਵਾਲ, ਅਨਵਰਜੀਤ ਸਿੰਘ ਰੰਗੜ੍ਹ ਨੰਗਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਮੰਗਾਂ ਪੂਰੀਆਂ ਨਾ ਹੋਣ ’ਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।