04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਐਕਸੈਲਸੀਅਰ ਸਕੂਲ ਬਿਜਲੀਵਾਲ ਵਿਖੇ ਗਾਂਧੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ

ਕਿਲ੍ਹਾ ਲਾਲ ਸਿੰਘ, 3 ਅਕਤੂਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ’ਚ ਮਹਾਤਮਾ ਗਾਂਧੀ ਜੀ ਦੀ ਜਨਮ ਜੈਅੰਤੀ ਦੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ।

ਅਜੀਤ ਡੈਸਕ 04-10-2026
ਕਿਲ੍ਹਾ ਲਾਲ ਸਿੰਘ, 3 ਅਕਤੂਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ’ਚ ਮਹਾਤਮਾ ਗਾਂਧੀ ਜੀ ਦੀ ਜਨਮ ਜੈਅੰਤੀ ਦੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਜੀਵਨ , ਉਨ੍ਹਾਂ ਦੇ ਸਾਦੇ ਜੀਵਨ, ਸੱਚ, ਅਹਿੰਸਾ, ਸਵੱਛਤਾ ਅਤੇ ਸ਼ਾਂਤੀ ਦੇ ਸੰਦੇਸ਼ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਵਲੋਂ ਭਾਸ਼ਨ, ਕਵਿਤਾਵਾਂ ਤੇ ਦੇਸ਼ ਭਗਤੀ ਨਾਲ ਸੰਬੰਧਿਤ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਨਰੋਤਮ ਸਿੰਘ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਾਂਧੀ ਜੀ ਦੇ ਸੱਚ ਤੇ ਅਹਿੰਸਾ ਦੇ ਸਿਧਾਂਤ ਅੱਜ ਵੀ ਸਾਡੇ ਜੀਵਨ ਲਈ ਮਹੱਤਵਪੂਰਨ ਹਨ। ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਹਾਤਮਾ ਗਾਂਧੀ ਜੀ ਦੇ ਆਦਰਸ਼ਾਂ ’ਤੇ ਚੱਲਣ ਤੇ ਸਵੱਛਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ ।
ਪਿਛਲੀ ਖ਼ਬਰ ਰੈਸਟ ਹਾਊਸ ਖਡੂਰ ਸਾਹਿਬ ਦੇ ਨਜ਼ਦੀਕ ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਜਿੱਤ ਦਾ ਝੰਡਾ ਲਹਿਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।