ਵਿਧਾਇਕ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿਘ ਗਿੱਲ ਨੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਕੀਤਾ ਪ੍ਰਚਾਰ
ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਉਪ ਚੇਅਰਮੈਨ ਮਨਦੀਪ ਸਿੰਘ ਗਿੱਲ ਵਲੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ । ਇਸ ਦੌਰਾਨ ਵਿਧਾਇਕ ਕਲਸੀ ਅਤੇ ਜ਼ਿਲ੍ਹਾ ਪ੍ਰਧਾਨ ਗਿੱਲ ਨੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਲੋਕ-ਪੱਖੀ ਕੰਮਾਂ ਅਤੇ ਦਿੱਤੀਆਂ ਗਾਰੰਟੀਆਂ ਦੀ ਜਾਣਕਾਰੀ ਬਾਰੇ ਲੋਕਾਂ ਨੂੰ ਦੱਸਿਆ ਗਿਆ।
ਅਜੀਤ ਡੈਸਕ
05-10-2026