06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਇੰਪਰੂਵਮੈਂਟ ਟਰੱਸਟ ਸਕੀਮ ਨੰਬਰ-1 ਦੇ ਨਿਵਾਸੀਆਂ ਨੇ ਨਗਰ ਕੌਂਸਲ ਪ੍ਰਧਾਨ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ, 4 ਅਕਤੂਬਰ (ਗੁਰਪ੍ਰਤਾਪ ਸਿੰਘ)- ਸ਼ਹਿਰ ਦੀ ਇੰਪਰੂਵਮੈਂਟ ਟਰੱਸਟ ਕਾਲੋਨੀ ਸਕੀਮ ਨੰਬਰ-1 ਦੇ ਨਿਵਾਸੀਆਂ ਨੇ ਨਗਰ ਕੌਂਸਲ ਪ੍ਰਧਾਨ ਬਣਨ ’ਤੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ । ਇਹ ਮੁਲਾਕਾਤ ਸਾਬਕਾ ਚੇਅਰਮੈਨ ਰੰਜਨ ਸ਼ਰਮਾ ਰੰਜੂ ਤੇ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ-1 ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਪਾਲੀ ਦੀ ਅਗਵਾਈ ਹੇਠ ਹੋਈ।

ਅਜੀਤ ਡੈਸਕ 05-10-2026
ਗੁਰਦਾਸਪੁਰ, 4 ਅਕਤੂਬਰ (ਗੁਰਪ੍ਰਤਾਪ ਸਿੰਘ)- ਸ਼ਹਿਰ ਦੀ ਇੰਪਰੂਵਮੈਂਟ ਟਰੱਸਟ ਕਾਲੋਨੀ ਸਕੀਮ ਨੰਬਰ-1 ਦੇ ਨਿਵਾਸੀਆਂ ਨੇ ਨਗਰ ਕੌਂਸਲ ਪ੍ਰਧਾਨ ਬਣਨ ’ਤੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ । ਇਹ ਮੁਲਾਕਾਤ ਸਾਬਕਾ ਚੇਅਰਮੈਨ ਰੰਜਨ ਸ਼ਰਮਾ ਰੰਜੂ ਤੇ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ-1 ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਪਾਲੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕਾਲੋਨੀ ਨਿਵਾਸੀਆਂ ਨੇ ਪਹਿਲਾਂ ਕਰਵਾਏ ਗਏ ਵਿਕਾਸ ਕਾਰਜਾਂ ਲਈ ਐਡਵੋਕੇਟ ਪਾਹੜਾ ਦਾ ਧੰਨਵਾਦ ਕੀਤਾ । ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲੋਨੀ ਵਿਚ ਰਹਿੰਦੇ ਕੁਝ ਅਧੂਰੇ ਕੰਮਾਂ, ਆਪਣੀਆਂ ਸਮੱਸਿਆਵਾਂ ਤੇ ਸੁਝਾਵਾਂ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ । ਕਾਲੋਨੀ ਵਾਸੀਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਨਗਰ ਕੌਂਸਲ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਸਾਰੇ ਕਾਰਜ ਜਲਦ ਤੋਂ ਜਲਦ ਪੂਰੇ ਕਰਵਾਏ ਜਾਣਗੇ । ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ ।
ਪਿਛਲੀ ਖ਼ਬਰ ਅਧਿਆਪਕਾ ਸਵਿਤਾ ਕੁਮਾਰੀ ਤੇ ਨਿਰਮਲ ਨੂੰ ਨਿੱਘੀ ਵਿਦਾਇਗੀ ਅਗਲੀ ਖ਼ਬਰ ਹਲਕਾ ਇੰਚਾਰਜ ਨੇ ਦੀਨਾਨਗਰ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।